JALANDHAR WEATHER

ਰਮਨ ਅਰੋੜਾ ਦਾ 3 ਦਿਨ ਦਾ ਹੋਰ ਵਧਿਆ ਰਿਮਾਂਡ

ਜਲੰਧਰ, 10 ਸਤੰਬਰ (ਚੰਦੀਪ ਭੱਲਾ)-ਰਮਨ ਅਰੋੜਾ ਦਾ 3 ਦਿਨ ਦਾ ਹੋਰ ਰਿਮਾਂਡ ਵਧਾ ਦਿੱਤਾ ਗਿਆ ਹੈ। ਜਬਰਨ ਵਸੂਲੀ ਦੇ ਮਾਮਲੇ ਵਿਚ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਏ ਇਕ ਹੋਰ ਕੇਸ ਵਿਚ ਗ੍ਰਿਫ਼ਤਾਰ ਕਰਕੇ ਜੇਲ੍ਹ ਤੋਂ ਲਿਆਂਦੇ ਗਏ ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਦਾ ਅੱਜ ਤਿੰਨ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਨ੍ਹਾਂ ਦੇ ਰਿਮਾਂਡ ਵਿਚ ਤਿੰਨ ਦਿਨ ਦਾ ਹੋਰ ਵਾਧਾ ਕੀਤੇ ਜਾਣ ਦਾ ਹੁਕਮ ਦਿੱਤਾ ਹੈ।

ਪੁਲਿਸ ਵਲੋਂ ਉਨ੍ਹਾਂ ਦਾ 10 ਦਿਨ ਦਾ ਹੋਰ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ ਤਿੰਨ ਦਿਨ ਦਾ ਹੋਰ ਰਿਮਾਂਡ ਦਿੱਤੇ ਜਾਣ ਦਾ ਹੁਕਮ ਦਿੱਤਾ ਹੈ। ਰਮਨ ਅਰੋੜਾ ਵਲੋਂ ਉਨ੍ਹਾਂ ਦੇ ਵਕੀਲ ਦਰਸ਼ਨ ਸਿੰਘ ਦਿਆਲ ਅਤੇ ਨਵੀਨ ਚੱਢਾ ਅਦਾਲਤ ਵਿਚ ਪੇਸ਼ ਹੋਏ। ਹੁਣ ਰਮਨ ਅਰੋੜਾ ਨੂੰ 13 ਸਤੰਬਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਰਮਨ ਅਰੋੜਾ ਨੂੰ ਐਤਵਾਰ ਨੂੰ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਲਿਆ ਗਿਆ ਸੀ ਤੇ ਹੁਣ ਇਕ ਵਾਰ ਫਿਰ ਪੁਲਿਸ ਨੇ ਇਹ ਕਹਿ ਕੇ ਤਿੰਨ ਦਿਨ ਦਾ ਰਿਮਾਂਡ ਹੋਰ ਲਿਆ ਹੈ ਕਿ ਹਿਮਾਚਲ ਵਿਖੇ ਰਮਨ ਅਰੋੜਾ ਦੀ ਪ੍ਰਾਪਰਟੀ ਸਬੰਧੀ ਜਾਂਚ ਕੀਤੀ ਜਾਣੀ ਹੈ ਤੇ ਨਾਲ ਹੀ ਲਾਟਰੀ ਵਾਲਿਆਂ ਕੋਲੋਂ ਜੋ ਪੈਸੇ ਵਸੂਲਦੇ ਸਨ, ਉਸ ਸਬੰਧੀ ਵੀ ਜਾਂਚ ਕੀਤੀ ਜਾਣੀ ਹੈ। ਇਸ ਦੌਰਾਨ ਉਨ੍ਹਾਂ ਦੇ ਵਕੀਲਾਂ ਨੇ ਅਦਾਲਤ ਨੂੰ ਕਿਹਾ ਕਿ ਪੁਲਿਸ ਉਨ੍ਹਾਂ ਦੇ ਮੁਅਕਲ ਨੂੰ ਜਾਣ-ਬੁੱਝ ਕੇ ਪਰੇਸ਼ਾਨ ਕਰ ਰਹੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ