JALANDHAR WEATHER

ਨਵੇਂ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਨਾਂ ਆਗੂਆਂ ਵਲੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ

ਅਜਨਾਲਾ, ਚਮਿਆਰੀ, 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਗਪ੍ਰੀਤ ਸਿੰਘ ਜੌਹਲ)-ਪਿਛਲੇ ਦਿਨੀਂ ਆਏ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੇ ਹਾਲ ਜਾਨਣ ਲਈ ਅੱਜ ਨਵੇਂ ਅਕਾਲੀ ਦਲ ਦੇ ਪ੍ਰਧਾਨ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਚਮਿਆਰੀ ਦਾਣਾ ਮੰਡੀ ਵਿਖੇ ਪਹੁੰਚੇI ਇਸ ਮੌਕੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਸਮੇਤ ਹੋਰ ਆਗੂ ਮੌਜੂਦ ਸਨI

ਗਿਆਨੀ ਹਰਪ੍ਰੀਤ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਨਾਲ ਵੱਡਾ ਨੁਕਸਾਨ ਹੋਇਆ, ਜਿਸ ਦੀ ਕਦੇ ਵੀ ਭਰਭਾਈ ਨਹੀਂ ਹੋ ਸਕਦੀ। ਸਾਡੇ ਵਲੋਂ ਹੜ੍ਹ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀI ਉਨ੍ਹਾਂ ਕਿਹਾ ਕਿ ਜਿਥੇ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਸ਼ਨ ਤੇ ਹੋਰ ਸਮੱਗਰੀ ਮੁਹੱਈਆ ਕਰਵਾਈ ਜਾਵੇਗੀ, ਉਥੇ ਹੀ ਝੋਨੇ ਦੀ ਫਸਲ ਵੱਢਣ ਤੋਂ ਬਾਅਦ ਕਣਕ ਦੀ ਬੀਜਾਈ ਲਈ ਕਿਸਾਨਾਂ ਨੂੰ ਇਕ ਲੱਖ ਲੀਟਰ ਡੀਜ਼ਲ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਹੜ੍ਹਾਂ ਦੀ ਮਾਰ ਝੱਲਣ ਵਾਲੇ ਜ਼ਿਮੀਂਦਾਰ ਮੁੜ ਪੈਰਾਂ ਸਿਰ ਖੜ੍ਹੇ ਹੋ ਸਕਣI ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਹੋਏ ਨੁਕਸਾਨ ਦਾ ਡਾਟਾ ਇਕੱਠਾ ਕਰਕੇ ਲੋੜਵੰਦਾਂ ਤੱਕ ਹਰ ਤਰ੍ਹਾਂ ਦੀ ਮਦਦ ਪਹੁੰਚਾਈ ਜਾਵੇਗੀ ਅਤੇ ਅਜਨਾਲਾ ਅਤੇ ਰਾਜਸਥਾਨ ਖੇਤਰ ਵਿਚ ਹੋਏ ਨੁਕਸਾਨ ਦਾ ਡਾਟਾ ਇਕੱਤਰ ਕਰਨ ਲਈ ਸੀਨੀਅਰ ਆਗੂ ਡਾ. ਰਤਨ ਸਿੰਘ ਅਜਨਾਲਾ ਦੀ ਡਿਊਟੀ ਲਗਾਈ ਗਈ ਹੈ I 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ