ਦਿਹਾਤੀ ਪੁਲਿਸ ਵਲੋਂ ਹੈਰੋਇਨ ਤੇ ਮੋਟਰਸਾਈਕਲ ਸਮੇਤ 2 ਦੋਸ਼ੀ ਗ੍ਰਿਫਤਾਰ

ਅਟਾਰੀ, 10 ਸਤੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਸ. ਮਨਿੰਦਰ ਸਿੰਘ ਤੇ ਗੁਰਿੰਦਰਪਾਲ ਸਿੰਘ ਡੀ.ਐਸ.ਪੀ. (ਡੀ) ਦੀ ਅਗਵਾਈ ਵਿਚ ਸੀ.ਆਈ.ਏ. ਅੰਮ੍ਰਿਤਸਰ ਦਿਹਾਤੀ ਵਲੋਂ 588 ਗ੍ਰਾਮ ਹੈਰੋਇਨ ਅਤੇ ਇਕ ਬਿਨ੍ਹਾਂ ਨੰਬਰੀ ਮੋਟਰਸਾਈਕਲ ਸਮੇਤ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਸਰਕਾਰ ਵਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਅੰਮ੍ਰਿਤਸਰ ਦਿਹਾਤੀ ਨੇ ਗੁਪਤ ਸੂਚਨਾ ਦੇ ਆਧਾਰ ਉਤੇ ਬਲਵਿੰਦਰ ਸਿੰਘ ਪੁੱਤਰ ਕਰਮ ਸਿੰਘ ਵਾਸੀ ਬੁਰਜ ਅਤੇ ਜੁਗਰਾਜ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਜਠੌਲ ਥਾਣਾ ਘਰਿੰਡਾ ਜੋ ਕਿ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਆਪਣੇ ਮੋਟਰਸਾਈਕਲ ਉਤੇ ਸਵਾਰ ਹੋ ਕੇ ਹੈਰੋਇਨ ਦੀ ਖੇਪ ਲੈ ਕੇ ਪਿੰਡ ਭਕਨਾਂ ਕਲਾਂ ਦੀ ਸਾਈਡ ਤੋਂ ਘਰਿੰਡਾ ਵੱਲ ਨੂੰ ਆ ਰਹੇ ਹਨ, ਜਿਸ ਉਤੇ ਤੁਰੰਤ ਕਾਰਵਾਈ ਕਰਦਿਆਂ ਸੀ.ਆਈ.ਏ. ਅੰਮ੍ਰਿਤਸਰ ਦਿਹਾਤੀ ਦੀ ਟੀਮ ਵਲੋਂ ਉਕਤ ਦੋਸ਼ੀਆਂ ਨੂੰ 588 ਗ੍ਰਾਮ ਹੈਰੋੋਇਨ ਸਮੇਤ ਗ੍ਰਿਫਤਾਰ ਕਰ ਲਿਆ ਗਿਆ, ਜਿਸ ਸਬੰਧੀ ਉਕਤ ਗ੍ਰਿਫਤਾਰ ਦੋਸ਼ੀਆਂ ਖਿਲਾਫ ਥਾਣਾ ਘਰਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਪੁਲਿਸ ਵਲੋਂ ਇਸ ਸਬੰਧੀ ਨਸ਼ਾ ਤਸਕਰਾਂ ਦੇ ਪਿਛਲੇ ਅਤੇ ਅਗਲੇ ਸੰਪਰਕਾਂ ਨੂੰ ਵੀ ਧਿਆਨ ਵਿਚ ਰੱਖਦਿਆਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਹੋਰ ਕੋਈ ਵੀ ਦੋਸ਼ੀ ਇਸ ਸਬੰਧੀ ਇਸ ਮੁਕਦਮੇ ਵਿਚ ਪਾਇਆ ਗਿਆ ਤਾਂ ਉਸ ਉਤੇ ਬਣਦੀ ਕਾਰਵਾਈ ਤਹਿਤ ਪਰਚਾ ਦਰਜ ਕੀਤਾ ਜਾਵੇਗਾ। ਪਾਕਿਸਤਾਨ ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਵਾਲੇ ਫੜੇ ਗਏ ਦੋਵੇਂ ਨਸ਼ਾ ਤਸਕਰਾਂ ਕੋਲੋਂ ਪੁਲਿਸ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਵਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਕਦੋਂ-ਕਦੋਂ ਤੇ ਕਿੱਥੇ ਕਿੱਥੇ ਹੋਰ ਹੈਰੋਇਨ ਦੀ ਖੇਪ ਮੰਗਵਾਈ ਗਈ ਹੈI