JALANDHAR WEATHER

ਪਤੀ ਵਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ

ਜੰਡਿਆਲਾ ਮੰਜਕੀ (ਜਲੰਧਰ), 10 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਸੰਘੇ ਖਾਲਸਾ ਵਿਚ ਇਕ ਪਤੀ ਵਲੋਂ ਆਪਣੇ ਨਾਜਾਇਜ਼ ਸਬੰਧਾਂ ਵਿਚ ਅੜਿੱਕਾ ਬਣਦੀ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾ ਦੋ ਬੱਚਿਆਂ ਦੀ ਮਾਂ ਹੈ, ਦੇ ਮਾਪਿਆਂ ਨੇ ਆਪਣੇ ਜਵਾਈ ਇੰਦਰਜੀਤ ਸਿੰਘ ਉਤੇ ਦੋਸ਼ ਲਾਇਆ ਕਿ ਉਸਦੇ ਆਪਣੀ ਭਰਜਾਈ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਪਤੀ-ਪਤਨੀ ਵਿਚ ਅਕਸਰ ਝਗੜਾ ਰਹਿੰਦਾ ਸੀ ਅਤੇ ਕਈ ਵਾਰ ਪਤਵੰਤਿਆਂ ਵਲੋਂ ਉਨ੍ਹਾਂ ਦੇ ਝਗੜੇ ਦਾ ਨਿਬੇੜਾ ਵੀ ਕਰਵਾਇਆ ਸੀ। ਅੱਜ ਦੁਪਹਿਰ ਡੇਢ ਦੋ ਵਜੇ ਦੇ ਕਰੀਬ ਇੰਦਰਜੀਤ ਸਿੰਘ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ, ਜਿਸ ਕਾਰਨ ਪਿੰਡ ਵਿਚ ਸੰਨਸਨੀ ਫੈਲ ਗਈ ਅਤੇ ਮ੍ਰਿਤਕ ਲੜਕੀ ਦੇ ਮਾਪੇ ਅਤੇ ਕਰੀਬੀ ਪਿੰਡ ਪਹੁੰਚ ਗਏ। ਥਾਣਾ ਨੂਰਮਹਿਲ ਦੀ ਪੁਲਿਸ ਵੀ ਮੌਕੇ ਉਤੇ ਪਹੁੰਚ ਕੇ ਜਾਂਚ-ਪੜਤਾਲ ਕਰ ਰਹੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ