ਜੇ ਹਰਿਆਣਾ ਸਰਕਾਰ ਪੰਜਾਬ ਸਰਕਾਰ ਨਾਲ ਸਹਿਯੋਗ ਕਰੇ ਤਾਂ ਘੱਗਰ ਦੀ ਸਮੱਸਿਆ ਦਾ ਪੱਕਾ ਹੱਲ ਹੋ ਸਕਦੈ - ਬਰਿੰਦਰ ਗੋਇਲ

ਸੰਗਰੂਰ, 10 ਸਤੰਬਰ (ਧੀਰਜ ਪਸ਼ੋਰੀਆ)-ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਜੇਕਰ ਹਰਿਆਣਾ ਸਰਕਾਰ, ਪੰਜਾਬ ਸਰਕਾਰ ਨਾਲ ਸਹਿਯੋਗ ਕਰੇ ਤਾਂ ਘੱਗਰ ਦੀ ਸਮੱਸਿਆ ਦਾ ਪੱਕੇ ਤੌਰ ਉਤੇ ਹੱਲ ਹੋ ਸਕਦਾ ਹੈ। ਇਸ ਲਈ ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਮਾਮਲੇ ਸਬੰਧੀ ਸਹਿਯੋਗ ਲਈ ਅੱਗੇ ਆਉਣਾ ਚਾਹੀਦਾ ਹੈ। ਕੈਬਨਿਟ ਮੰਤਰੀ ਘੱਗਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਪਿੰਡਾਂ ਵਿਚ ਪਹੁੰਚੇ ਸਨ।