ਸੜਕ ਹਾਦਸੇ ਵਿਚ ਤਿੰਨ ਮੌਤਾਂ, ਇਕ ਗੰਭੀਰ ਜ਼ਖ਼ਮੀ

ਰਾਜਪੁਰਾ, (ਪਟਿਆਲਾ), 11 ਸਤੰਬਰ (ਰਣਜੀਤ ਸਿੰਘ)- ਅੱਜ ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਰਾਜਪੁਰਾ ਪਟਿਆਲਾ ਜੀ.ਟੀ. ਰੋਡ ’ਤੇ ਚੂਨਾ ਭੱਠੀ ਸਾਹਮਣੇ ਇਕ ਤੇਜ਼ ਰਫ਼ਤਾਰ ਕਾਰ ਨੇ ਚਾਰ ਵਿਅਕਤੀਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਨ੍ਹਾਂ ਵਿਚੋਂ ਤਿੰਨ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਚੰਡੀਗੜ੍ਹ ਹਸਪਤਾਲ ਵਿਚ ਇਲਾਜ ਲਈ ਭੇਜਿਆ ਗਿਆ ਹੈ। ਮਰਨ ਵਾਲਿਆਂ ਵਿਚ ਜਾਂ ਯਸ਼ੋਧਾ ਉਮਰ ਕਰੀਬ 60 ਸਾਲ, ਅਨੰਨਿਆ ਉਮਰ 13 ਸਾਲ ਅਤੇ ਇਕ ਵਿਅਕਤੀ, ਜਿਸ ਦੀ ਉਮਰ 30 ਤੋਂ 35 ਸਾਲ ਦੇ ਵਿਚ ਦੱਸੀ ਜਾ ਰਹੀ ਹੈ, ਇਨ੍ਹਾਂ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਚੌਥੇ ਬੱਚੇ ਨੂੰ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ। ਪੁਲਿਸ ਮੌਕੇ ’ਤੇ ਪਹੁੰਚ ਗਈ ਹੈ। ਜਗਦੀਸ਼ ਕੁਮਾਰ ਥਾਣੇਦਾਰ ਨੇ ਮੌਕੇ ’ਤੇ ਪਹੁੰਚ ਕੇ ਕਾਰ ਦੇ ਕਾਗਜ਼ ਪੱਤਰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।