ਭਾਰਤੀ ਕਮਿਊਨਿਸਟ ਪਾਰਟੀ ਦੀ 25ਵੀਂ ਪਾਰਟੀ ਕਾਂਗਰਸ 21 ਸਤੰਬਰ ਤੋਂ ਚੰਡੀਗੜ੍ਹ 'ਚ ਹੋਵੇਗੀ
ਚੰਡੀਗੜ੍ਹ, 11 ਸਤੰਬਰ (ਅਜਾਇਬ ਔਜਲਾ)-ਭਾਰਤੀ ਕਮਿਊਨਿਸਟ ਪਾਰਟੀ ਦੀ 25ਵੀਂ ਪਾਰਟੀ ਕਾਂਗਰਸ 21 ਸਤੰਬਰ ਤੋਂ ਚੰਡੀਗੜ੍ਹ ਵਿਚ ਹੋਵੇਗੀ। ਇਹ ਗੱਲ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਰਿਸੈਪਸ਼ਨ ਕਮੇਟੀ ਦੇ ਚੇਅਰਮੈਨ ਡਾ. ਸਵਰਾਜਬੀਰ ਸਿੰਘ ਵਲੋਂ ਸਾਂਝੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸੀ.ਪੀ.ਆਈ. ਦੀ ਰਾਸ਼ਟਰੀ ਸਕੱਤਰ ਸ਼੍ਰੀਮਤੀ ਅਮਰਜੀਤ ਕੌਰ, ਰਿਸੈਪਸ਼ਨ ਕਮੇਟੀ ਅਤੇ ਸੀ.ਪੀ. ਆਈ. ਪੰਜਾਬ ਦੇ ਜਨਰਲ ਸਕੱਤਰ ਬੰਤ ਸਿੰਘ ਬਰਾੜ ਅਤੇ ਇਹ ਏਟਕ ਜਨਰਲ ਸਕੱਤਰ ਨਿਰਮਲ ਧਾਲੀਵਾਲ ਵੀ ਮੌਜੂਦ ਸਨ। ਇਸੇ ਦੌਰਾਨ ਡਾਕਟਰ ਸਵਰਾਜਬੀਰ ਸਿੰਘ ਨੇ ਦੱਸਿਆ ਕਿ 25ਵੀਂ ਪਾਰਟੀ ਕਾਂਗਰਸ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਕਰਵਾਈ ਜਾਵੇਗੀ ਜੋ ਕਿ 21 ਸਤੰਬਰ ਤੋਂ ਲੈ ਕੇ 25 ਸਤੰਬਰ ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ ਇਸ ਵਿਚ ਦੇਸ਼ ਭਰ ਤੋਂ 800 ਤੋਂ ਵੱਧ ਡੈਲੀਗੇਟ ਸ਼ਾਮਿਲ ਹੋਣਗੇ ਜਿਨ੍ਹਾਂ ਵਲੋਂ ਕੇਂਦਰ ਅਤੇ ਰਾਜਾਂ ਦੇ ਅਧਿਕਾਰਾਂ ਦੀ ਕਮਜ਼ੋਰ ਸਿਧਾਂਤ ਸੰਸਥਾਨਾਂ ਦੀ ਘਾਟ, ਕਾਲੇ ਸਨਅਤੀ ਕਾਨੂੰਨ ਆਦਿ ਤੋਂ ਇਲਾਵਾ ਦੇਸ਼ ਦੇ ਹੋਰ ਵੀ ਭੱਖਦੇ ਮੁੱਦਿਆਂ ਉਤੇ ਵਿਚਾਰਾਂ ਹੋਣਗੀਆਂ।