ਫਲਾਈਓਵਰ 'ਤੇ ਤੇਜ਼ ਰਫਤਾਰ ਟਰੱਕ ਨੇ ਅਧਿਆਪਕਾ ਨੂੰ ਮਾਰੀ ਟੱਕਰ, ਮੌਤ

ਸੁਲਤਾਨਵਿੰਡ, 11 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਕੋਟ ਮਿੱਤ ਸਿੰਘ ਦੇ ਫਲਾਈਓਵਰ ਪੁਲ ਉਤੇ ਮੋਟਰਸਾਈਕਲ ਉਤੇ ਜਾ ਰਹੇ ਪਤੀ-ਪਤਨੀ ਨੂੰ ਤੇਜ਼ ਰਫਤਾਰ ਟਰੱਕ ਨੇ ਕੁਚਲ ਦਿੱਤਾ ਜਿਥੇ ਔਰਤ ਟੀਚਰ ਦੀ ਮੌਕੇ ਉਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਟਰੱਕ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਮ੍ਰਿਤਕ ਟੀਚਰ ਦੀ ਪਛਾਣ ਮਨਪ੍ਰੀਤ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਸੈਲੀਪਰੇਸ਼ਨ ਤਰਨਤਾਰਨ ਵਜੋਂ ਹੋਈ ਹੈ। ਪਤੀ ਗੰਭੀਰ ਜ਼ਖਮੀ ਹੋ ਗਿਆ ਹੈ।