JALANDHAR WEATHER

ਪਿੰਡ ਜੀਦਾ ਵਿਖੇ ਘਰ 'ਚ ਵਿਸਫੋਟ ਹੋਣ ਨਾਲ ਪਿਓ-ਪੁੱਤਰ ਜ਼ਖਮੀ

ਗੋਨਿਆਣਾ (ਬਠਿੰਡਾ), 11 ਸਤੰਬਰ (ਲਛਮਣ ਦਾਸ ਗਰਗ)-ਨਜ਼ਦੀਕੀ ਪਿੰਡ ਜੀਦਾ ਵਿਖੇ ਇਕ ਘਰ ਵਿਚ ਧਮਾਕਾ ਹੋਣ ਨਾਲ ਗੁਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਜ਼ਖਮੀ ਹੋ ਗਿਆ, ਜਿਸ ਨੂੰ ਬਠਿੰਡਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।ਇਸ ਤੋਂ ਕੁਝ ਸਮੇਂ ਬਾਅਦ ਹੀ ਉਥੇ ਹੀ ਇਕ ਹੋਰ ਧਮਾਕਾ ਹੋ ਗਿਆ, ਜਿਸ ਨਾਲ ਗੁਰਪ੍ਰੀਤ ਸਿੰਘ ਦਾ ਪਿਤਾ ਜਗਤਾਰ ਸਿੰਘ ਵੀ ਜ਼ਖਮੀ ਹੋ ਗਿਆ।ਦੋਵਾਂ ਨੂੰ ਬਠਿੰਡਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।ਜ਼ਖਮੀ ਵਿਅਕਤੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਮੋਬਾਇਲ ਬਲਾਸਟ ਕਰ ਗਿਆ ਹੈ। ਪੁਲਿਸ ਨੇ ਕੁਝ ਘਰਾਂ ਨੂੰ ਸੀਲ ਕਰ ਦਿੱਤਾ ਹੈ ਅਤੇ ਇਸ ਗੱਲ ਦੀ ਘੋਖ ਕੱਢ ਰਹੀ ਹੈ ਕਿ ਇਹ ਕੋਈ ਛੋਟਾ ਮਾਮਲਾ ਨਹੀਂ ਲੱਗਦਾ। ਪੁਲਿਸ ਅਨੁਸਾਰ ਘਰ ਵਿਚ ਕੋਈ ਸ਼ੱਕੀ ਪਦਾਰਥ ਵਿਸਫੋਟਕ ਹੋ ਸਕਦਾ ਹੈ। ਉਕਤ ਮਾਮਲੇ ਨੂੰ ਦੇਖਦੇ ਹੋਏ ਪੁਲਿਸ ਦੀ ਜਾਂਚ ਟੀਮ ਵੀ ਆ ਰਹੀ ਹੈ ਤਾਂ ਜੋ ਅਸਲੀਅਤ ਦਾ ਪਤਾ ਲੱਗ ਸਕੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ