ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਉੱਤਰਾਖੰਡ ਲਈ 1200 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ


ਨਵੀਂ ਦਿੱਲੀ, 11 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਹਰਾਦੂਨ ਦਾ ਦੌਰਾ ਕੀਤਾ ਅਤੇ ਉੱਤਰਾਖੰਡ ਦੇ ਪ੍ਰਭਾਵਿਤ ਖੇਤਰਾਂ ਵਿਚ ਹੜ੍ਹ ਦੀ ਸਥਿਤੀ ਅਤੇ ਬੱਦਲ ਫਟਣ, ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨੇ ਉੱਤਰਾਖੰਡ ਵਿਚ ਹੜ੍ਹ ਅਤੇ ਮੀਂਹ ਪ੍ਰਭਾਵਿਤ ਖੇਤਰਾਂ ਲਈ 1200 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਹਾਲ ਹੀ ਵਿਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਅਨਾਥ ਹੋਏ ਬੱਚਿਆਂ ਲਈ ਪੀ.ਐਮ. ਕੇਅਰਜ਼ ਫਾਰ ਚਿਲਡਰਨ ਸਕੀਮ ਤਹਿਤ ਵਿਆਪਕ ਸਹਾਇਤਾ ਦਾ ਐਲਾਨ ਕੀਤਾ ਸੀ।