JALANDHAR WEATHER

ਖੇਤ ਮਜ਼ਦੂਰ ਨੇ ਮੋਟਰ 'ਤੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਮਾਛੀਵਾੜਾ ਸਾਹਿਬ, 11 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸਰਹਿੰਦ ਨਹਿਰ ਨੇੜੇ ਪੈਂਦੇ ਪਿੰਡ ਊਰਨਾ ਵਿਖੇ ਇਕ ਕਿਸਾਨ ਦੀ ਮੋਟਰ ’ਤੇ ਕੰਮ ਕਰਨ ਵਾਲੇ ਖੇਤ ਮਜ਼ਦੂਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਮ੍ਰਿਤਕ ਪਿਛਲੇ ਕੁਝ ਦਿਨਾਂ ਤੋਂ ਪ੍ਰੇਸ਼ਾਨ ਰਹਿੰਦਾ ਸੀ, ਜਿਸ ਦੀ ਪਛਾਣ ਸ਼ਿਵ ਕੁਮਾਰ ਉਰਫ਼ ਸ਼ੀਪੂ (20) ਵਾਸੀਆਨ ਪਿੰਡ ਨਰਾਇਣਜੋਤ, ਜ਼ਿਲ੍ਹਾ ਸਰਸਵਤੀ (ਯੂ.ਪੀ.) ਵਜੋਂ ਹੋਈ ਹੈ। ਖੇਤ ਮਾਲਕ ਮਲਕੀਤ ਸਿੰਘ ਨੇ ਦੱਸਿਆ ਕਿ ਉਸਦੇ ਖੇਤਾਂ ਵਿਚ ਕੰਮ ਕਰਦਾ ਮਜ਼ਦੂਰ ਸ਼ਿਵ ਕੁਮਾਰ ਪਿਛਲੇ ਕੁਝ ਦਿਨਾਂ ਤੋਂ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਰੋਜ਼ਾਨਾ ਵਾਂਗ ਜਦੋਂ ਅੱਜ ਆਪਣੇ ਖੇਤਾਂ ਵਿਚ ਗਿਆ ਤਾਂ ਉਸ ਨੇ ਮੋਟਰ ’ਤੇ ਜਾ ਕੇ ਦੇਖਿਆ ਤਾਂ ਸ਼ਿਵ ਕੁਮਾਰ ਨੇ ਗਲ ਵਿਚ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੋਈ ਸੀ।

ਇਸ ਮਾਮਲੇ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ, ਜਿਸ ’ਤੇ ਐੱਸ.ਐੱਚ.ਓ. ਇੰਸਪੈਕਟਰ ਹਰਵਿੰਦਰ ਸਿੰਘ ਤੇ ਸਹਾਇਕ ਥਾਣੇਦਾਰ ਸੰਜੀਵ ਕੁਮਾਰ ਵੀ ਘਟਨਾ ਸਥਾਨ ’ਤੇ ਪੁੱਜ ਗਏ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਉਂਦਿਆਂ ਦੱਸਿਆ ਕਿ ਸ਼ਿਵ ਕੁਮਾਰ ਕਈ ਦਿਨਾਂ ਤੋਂ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਫਾਹਾ ਲੈ ਲਿਆ। ਪੁਲਿਸ ਵਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਸ਼ਿਵ ਕੁਮਾਰ ਦਾ 5 ਮਹੀਨੇ ਪਹਿਲਾਂ ਵਿਆਹ ਹੋਇਆ ਸੀ ਅਤੇ ਉਸਦੀ ਪਤਨੀ ਉੱਤਰ ਪ੍ਰਦੇਸ਼ ਵਿਖੇ ਹੀ ਰਹਿੰਦੀ ਹੈ। ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਸੰਜੀਵ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਕੋਲੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ