ਸਿੱਕਮ: ਜ਼ਮੀਨ ਖਿਸਕਣ ਕਾਰਨ 4 ਲੋਕਾਂ ਦੀ ਮੌਤ

ਗੰਗਟੋਕ, 12 ਸਤੰਬਰ- ਪੱਛਮੀ ਸਿੱਕਮ ਦੇ ਯੰਗਥਾਂਗ ਦੇ ਉੱਪਰੀ ਰਿੰਬੀ ਇਲਾਕੇ ਵਿਚ ਬੀਤੀ ਰਾਤ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਇਸ ਵਿਚ 4 ਲੋਕਾਂ ਦੀ ਮੌਤ ਹੋ ਗਈ ਹੈ ਤੇ 3 ਲੋਕ ਲਾਪਤਾ ਹਨ। ਇਸ ਸੰਬੰਧੀ ਇਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿਚ ਤੇਜ਼ ਵਗਦੀ ਨਦੀ ਵਿਚ ਫਸੇ ਲੋਕਾਂ ਨੂੰ ਬਚਾਉਣ ਦਾ ਕੰਮ ਜਾਰੀ ਹੈ।
ਪੁਲਿਸ ਤੇ ਐਸ.ਐਸ.ਬੀ. ਦੇ ਜਵਾਨਾਂ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਦੋ ਮਹਿਲਾਵਾਂ ਨੂੰ ਬਚਾਇਆ ਤੇ ਉਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਹੈ, ਪਰ ਉਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਤੇ ਦੂਜੀ ਮਹਿਲਾ ਦੀ ਹਾਲਤ ਗੰਭੀਰ ਬਣੀ ਹੋਈ ਹੈ।