JALANDHAR WEATHER

ਪ੍ਰਧਾਨ ਮੰਤਰੀ ਨੂੰ ਪੰਜਾਬ ਤੋਂ ਦੂਰ ਰੱਖਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼- ਰਵਨੀਤ ਸਿੰਘ ਬਿੱਟੂ

ਜਲੰਧਰ, 12 ਸਤੰਬਰ- ਭਾਜਪਾ ਸ਼ਾਸਿਤ ਸੂਬਿਆਂ ਦਿੱਲੀ ਅਤੇ ਹਰਿਆਣਾ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਜਲੰਧਰ ਭੇਜੀ ਗਈ। ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਮੁਖੀ ਅਸ਼ਵਨੀ ਸ਼ਰਮਾ, ਕੇਂਦਰੀ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਟਰੱਕਾਂ ’ਤੇ ਰਾਹਤ ਸਮੱਗਰੀ ਭੇਜਣ ਲਈ ਜਲੰਧਰ ਪਹੁੰਚੇ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜੇ ਤੱਕ ਪੰਜਾਬ ਨੂੰ 1600 ਕਰੋੜ ਰੁਪਏ ਦਾ ਪੈਕੇਜ ਨਹੀਂ ਦਿੱਤਾ ਹੈ। ਇਹ ਪੈਸਾ ਕੇਂਦਰ ਵਲੋਂ ਸਰਕਾਰ ਨੂੰ ਕਿਸ਼ਤੀਆਂ ਚਲਾਉਣ ਅਤੇ ਕੰਮ ਕਰਨ ਲਈ ਦਿੱਤਾ ਗਿਆ ਹੈ।


ਦੂਜੇ ਪਾਸੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਭਾਜਪਾ ਵਲੋਂ ਪੰਜਾਬ ਦਾ ਅਪਮਾਨ ਕਰਨ ਦੇ ਲਗਾਏ ਗਏ ਦੋਸ਼ਾਂ ਬਾਰੇ, ਉਨ੍ਹਾਂ ਕਿਹਾ ਕਿ ਕੀ ਉਹ ਪੰਜਾਬ ਦੇ ਇਕਲੌਤੇ ਵਾਰਸ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸਮੇਂ ਰੇਲ ਗੱਡੀਆਂ ਰੋਕ ਕੇ ਵੀ ਇਹ ਹੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ‘ਆਪ’ ਦੀ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪੰਜਾਬ ਤੋਂ ਦੂਰ ਰੱਖਣ ਦੀ ਚਾਲ ਹੈ, ਪਰ ਉਹ ਅਜਿਹਾ ਨਹੀਂ ਹੋਣ ਦੇਣਗੇ। ਦੂਜੇ ਪਾਸੇ ਮਨੀਸ਼ ਸਿਸੋਦੀਆ ਬਾਰੇ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਕੌਣ ਹਨ ਅਤੇ ਉਹ ਪੰਜਾਬ ਦੇ ਕੀ ਹਨ। ਉਨ੍ਹਾਂ ਨੂੰ ਜਲਦੀ ਹੀ ਪੰਜਾਬ ਤੋਂ ਬਾਹਰ ਕੱਢ ਦਿੱਤਾ ਜਾਵੇਗਾ। ਬਿੱਟੂ ਨੇ ਕਿਹਾ ਕਿ ਉਹ ਪੰਜਾਬ ਬਾਰੇ ਦਿੱਲੀ ਵਾਲੇ ਦੇ ਸਵਾਲਾਂ ਦੇ ਜਵਾਬ ਨਹੀਂ ਦੇਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ