3 ਪਿਸਤੌਲਾਂ ਤੇ ਇਕ ਮੋਟਰਸਾਈਕਲ ਸਮੇਤ 2 ਗ੍ਰਿਫਤਾਰ

ਅਟਾਰੀ, (ਅੰਮ੍ਰਿਤਸਰ), 12 ਸਤੰਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਦੀ ਅਗਵਾਈ ਵਿਚ ਥਾਣਾ ਘਰਿੰਡਾ ਪੁਲਿਸ ਵਲੋਂ ਸਫਲਤਾ ਹਾਸਿਲ ਕਰਦਿਆਂ 3 ਗਲੌਕ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਇਕ ਮੋਟਰਸਾਈਕਲ ਬਿਨ੍ਹਾਂ ਨੰਬਰੀ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਲਖਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਥਾਣਾ ਘਰਿੰਡਾ ਪੁਲਿਸ ਵਲੋਂ ਗਸ਼ਤ ਦੌਰਾਨ ਮੋੜ ਪਿੰਡ ਭੰਡਿਆਰ ਤੋਂ ਉਕਤ ਮਨਪ੍ਰੀਤ ਸਿੰਘ ਉਰਫ ਬਿੱਲਾ ਅਤੇ ਰਮਨ ਮਸੀਹ ਨੂੰ 3 ਪਿਸਤੌਲਾਂ ਸਮੇਤ ਮੈਗਜ਼ੀਨ ਗ੍ਰਿਫਤਾਰ ਕੀਤਾ, ਜਿਸ ਸਬੰਧੀ ਉਕਤ ਦੋਸ਼ੀਆਂ ਖਿਲਾਫ ਥਾਣਾ ਘਰਿੰਡਾ ਵਿਖੇ ਜੁਰਮ 25/54/59 ਅਸਲਾ ਐਕਟ ਤਹਿਤ ਪਰਚਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਕਤ ਗ੍ਰਿਫਤਾਰ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਨੂੰ ਚੰਗੀ ਤਰ੍ਹਾਂ ਖੰਘਾਲਿਆ ਜਾ ਰਿਹਾ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਅਵੇਗੀ, ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।