JALANDHAR WEATHER

ਪੰਜਾਬੀ ਗਾਇਕ ਹੰਸਰਾਜ ਹੰਸ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਵੰਡਿਆ ਰਾਸ਼ਨ

ਜਲੰਧਰ, 12 ਸਤੰਬਰ-ਪੰਜਾਬੀ ਗਾਇਕ ਅਤੇ ਸਾਬਕਾ ਸੰਸਦ ਮੈਂਬਰ ਪਦਮਸ਼੍ਰੀ ਹੰਸਰਾਜ ਹੰਸ ਨੇ ਜਲੰਧਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਆਪਣੀ ਫੇਰੀ ਦੌਰਾਨ ਉਨ੍ਹਾਂ ਹੜ੍ਹ ਪੀੜਤਾਂ ਨੂੰ ਨਕਦੀ ਅਤੇ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਿਆ। ਹੰਸਰਾਜ ਹੰਸ ਨੇ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੀ ਸ਼ਾਹਕੋਟ ਤਹਿਸੀਲ ਦੇ ਦੋ ਪਿੰਡਾਂ ਦਾ ਦੌਰਾ ਕੀਤਾ। ਆਪਣੀ ਫੇਰੀ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਹੰਸਰਾਜ ਹੰਸ ਨੇ ਕੁਝ ਕਿਸਾਨਾਂ ਅਤੇ ਇਕ ਔਰਤ ਨੂੰ ਨਕਦੀ ਦਿੱਤੀ। ਇਸ ਤੋਂ ਇਲਾਵਾ ਢਾਈ ਸੌ ਦੇ ਕਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਦੋਂ ਹੰਸਰਾਜ ਹੰਸ ਨਾਲ ਉਨ੍ਹਾਂ ਦੀ ਫੇਰੀ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਜਦੋਂ ਵੀ ਹੜ੍ਹ ਪੀੜਤਾਂ ਨੂੰ ਕਿਸੇ ਚੀਜ਼ ਦੀ ਲੋੜ ਪਵੇਗੀ, ਉਹ ਉਨ੍ਹਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ