JALANDHAR WEATHER

ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ

ਲੌਂਗੋਵਾਲ, 12 ਸਤੰਬਰ ( ਸ.ਸ.ਖੰਨਾ)-ਲੌਂਗੋਵਾਲ ਦੇ ਨਾਲ ਲੱਗਦੇ ਪਿੰਡੀ ਉਦੈ ਭਾਨ ਸਿੰਘ ਨਗਰ ਦੇ ਵਸਨੀਕ ਗੁਰਜੰਟ ਸਿੰਘ ਦੇ ਨੌਜਵਾਨ ਪੁੱਤਰ ਹਰਵਿੰਦਰ ਸਿੰਘ ਪ੍ਰੀਤ ਦੀ ਕਰੰਟ ਲੱਗਣ ਕਾਰਨ ਮੌਤ ਦੀ ਖ਼ਬਰ ਮਿਲੀ ਹੈ। ਇਸ ਮੌਕੇ ਪੂਰਨ ਸਿੰਘ ਦੁੱਲਟ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਕਤ ਨੌਜਵਾਨ ਦੀ ਮੌਤ ਉਦੋਂ ਹੋਈ ਜਦੋਂ ਉਹ ਆਪਣੇ ਹੀ ਖੇਤ ਝੋਨੇ ਨੂੰ ਪਾਣੀ ਲਗਾਉਣ ਲਈ ਮੋਟਰ ਨੂੰ ਚਲਾਉਣ ਲੱਗਾ ਤਾਂ ਉਸ ਵਿਚ ਕਰੰਟ ਆਉਣ ਕਾਰਨ ਉਸ ਦੀ ਮੌਤ ਹੋਈ ਹੈ। 

ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਦਿਨਾਂ ਤੋਂ ਹੋਈ ਭਾਰੀ ਬਰਸਾਤ ਕਾਰਨ ਮੋਟਰ ਨੂੰ ਚਲਾਉਣ ਵਾਲਾ ਸਟਾਰਟਰ ਜੋ ਕਿ ਮੀਂਹ ਦੇ ਪਾਣੀ ਨਾਲ ਗਿੱਲਾ ਹੋਇਆ ਪਿਆ ਸੀ। ਕਰੰਟ ਲੱਗਣ ਤੋਂ ਬਾਅਦ ਨੌਜਵਾਨ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿਚ ਲਿਜਾਇਆ ਗਿਆ ਜਿਥੇ ਉਸ ਨੂੰ ਡਾਕਟਰਾਂ ਵਲੋਂ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ