JALANDHAR WEATHER

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਿਸਤੌਲ, ਰੌਂਦ, ਮੋਬਾਈਲ ਫੋਨ ਤੇ ਮੋਟਰਸਾਈਕਲ ਸਮੇਤ ਇਕ ਦੋਸ਼ੀ ਕਾਬੂ ਕੀਤਾ

ਅਟਾਰੀ ਸਰਹੱਦ, 11 ਦਸੰਬਰ (ਰਾਜਿੰਦਰ ਸਿੰਘ ਰੂਬੀ ਗੁਰਦੀਪ ਸਿੰਘ)- ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ, ਸ਼੍ਰੀ ਅਦਿੱਤਿਆ ਵਾਰੀਅਰ ਐਸ.ਪੀ ਅਤੇ ਗੁਰਿੰਦਰਪਾਲ ਸਿੰਘ ਡੀ.ਐਸ.ਪੀ. ਦੀ ਅਗਵਾਈ ਹੇਠ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਵੱਡੀ ਸਫਲਤਾ ਹਾਸਿਲ ਕਰਦਿਆਂ ਉਪਰੋਕਤ ਦੋਸ਼ੀ ਨੂੰ 4 ਪਿਸਤੌਲ ਅਤੇ 6 ਜ਼ਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ਵਿਚ ਦੱਸਿਆ ਗਿਆ ਹੈ ਕਿ ਸਪੈਸ਼ਲ ਸੈੱਲ ਦੀ ਟੀਮ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਅਕਾਸ਼ਦੀਪ ਸਿੰਘ ਵਾਸੀ ਰਣੀਕੇ ਅਤੇ ਸੁੱਖਾ ਸਿੰਘ ਵਾਸੀ ਅਚਿੰਤਕੋਟ ਦੋਵੇਂ ਪਾਕਿਸਤਾਨੀ ਸਮੱਗਲਰਾਂ ਨਾਲ ਸੰਪਰਕ ਵਿਚ ਹਨ ਅਤੇ ਉਹ ਡਰੋਨ ਰਾਹੀਂ ਅਸਲ੍ਹੇ ਦੀਆਂ ਵੱਡੀਆਂ ਖੇਪਾਂ ਮੰਗਵਾ ਕੇ ਗੈਂਗਸਟਰਾਂ ਨੂੰ ਸਪਲਾਈ ਕਰਦੇ ਹਨ।

ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸਪੈਸ਼ਲ ਸੈੱਲ ਦੀ ਟੀਮ ਨੇ ਅਕਾਸ਼ਦੀਪ ਸਿੰਘ ਨੂੰ 4 ਪਿਸਤੌਲ (3 ਪਿਸਤੌਲ .30 ਬੋਰ ਅਤੇ ਇਕ 9ਐੱਮਐੱਮ ), 6 ਜ਼ਿੰਦਾ ਰੌਂਦ (.30 ਬੋਰ), ਇਕ ਮੋਬਾਈਲ ਫੋਨ ਅਤੇ ਇਕ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਪੁਲਿਸ ਨੇ ਦੱਸਿਆ ਕਿ ਇਸ ਸੰਬੰਧੀ ਅਕਾਸ਼ਦੀਪ ਸਿੰਘ ਅਤੇ ਸੁੱਖਾ ਸਿੰਘ (ਨਾਮਜ਼ਦ) ਖ਼ਿਲਾਫ਼ ਥਾਣਾ ਘਰਿੰਡਾ ਵਿਚ ਮੁਕੱਦਮਾ ਨੰਬਰ 405 ਅਸਲ੍ਹਾ ਐਕਟ, ਤਹਿਤ ਪਰਚਾ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। ਨਾਮਜ਼ਦ ਦੋਸ਼ੀ ਸੁੱਖਾ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ