ਪੰਜਾਬ ’ਚ ਵਧੀ ਠੰਢ
ਚੰਡੀਗੜ੍ਹ, 13 ਦਸੰਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਲਗਾਤਾਰ ਬਦਲ ਰਿਹਾ ਹੈ। ਪਿਛਲੇ ਦੋ-ਤਿੰਨ ਦਿਨਾਂ ਤੋਂ ਠੰਢ ਲਗਾਤਾਰ ਵਧਦੀ ਜਾ ਰਹੀ ਹੈ। ਸਵੇਰੇ ਅਤੇ ਰਾਤ ਨੂੰ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਠੰਢ ਹੋਰ ਵਧੇਗੀ। ਇਸ ਵੇਲੇ ਦਿਨ ਅਤੇ ਰਾਤ ਦੇ ਤਾਪਮਾਨ ਵਿਚ ਕਾਫ਼ੀ ਅੰਤਰ ਹੈ। ਬਠਿੰਡਾ ਵਿਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਹੈ।
ਆਉਣ ਵਾਲੇ ਦਿਨਾਂ ਵਿਚ ਇਹ ਅੰਤਰ ਹੋਰ ਘਟਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਨੁਸਾਰ ਫਰੀਦਕੋਟ ਇਸ ਸਮੇਂ ਸਭ ਤੋਂ ਠੰਢਾ ਇਲਾਕਾ ਹੈ, ਜਿਥੇ ਘੱਟੋ-ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਹੈ। ਬਠਿੰਡਾ ਸਭ ਤੋਂ ਗਰਮ ਹੈ, ਜਿਥੇ ਤਾਪਮਾਨ 25.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
;
;
;
;
;
;
;
;