JALANDHAR WEATHER

ਕਬੱਡੀ ਕੱਪ ਦੌਰਾਨ ਚੱਲੀ ਗੋਲੀ 'ਚ ਜ਼ਖਮੀ ਖਿਡਾਰੀ ਰਾਣਾ ਬਲਾਚੌਰੀਆ ਦੀ ਹੋਈ ਮੌਤ

ਨਵਾਂਸ਼ਹਿਰ, 15 ਦਸੰਬਰ (ਜਸਬੀਰ ਸਿੰਘ ਨੂਰਪੁਰ ,ਨਿਰਮਲਜੀਤ ਸਿੰਘ ਚਾਹਲ) - ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਚਣਕੋਆ ਦੇ ਪ੍ਰਸਿੱਧ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਰਾਣਾ ਬਲਾਚੌਰੀਆ ਦੀ ਸੁਹਾਣਾ ਲਾਗੇ ਗੈਂਗਸਟਰਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਦੀ ਹੱਤਿਆ ਤੋਂ ਬਾਅਦ ਪਿੰਡ ਚਣਕੋਆ ਵਿਚ ਗਮਹੀਨ ਮਾਹੌਲ ਪਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਰਾਣਾ ਬਲਾਚੋਰੀਆ ਨੇ ਕਬੱਡੀ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਅਹਿਮ ਯੋਗਦਾਨ ਪਾਇਆ ਅਤੇ ਉਹ ਇਕ ਖੇਡ ਸਮਾਗਮ ਦੇ ਵਿਚ ਗਏ ਹੋਏ ਸਨ । ਦੱਸਿਆ ਜਾ ਰਿਹਾ ਹੈ ਕਿ ਜਿਸ ਨਾਲ ਕੁਝ ਨੌਜਵਾਨਾਂ ਵਲੋਂ ਫੋਟੋ ਖਿਚਵਾਉਣ ਲਈ ਇਕ ਪਾਸੇ ਕੀਤਾ ਗਿਆ ਅਤੇ ਉਸ ਦੇ ਗੋਲੀਆਂ ਚਲਾ ਦਿੱਤੀਆਂ ਗਈਆਂ। ਜਿਸ ਨੂੰ ਹਸਪਤਾਲ ਵਿਚ ਲਿਜਾਇਆ ਜਾ ਰਿਹਾ ਸੀ ਅਤੇ ਉਸ ਦੀ ਰਸਤੇ ਵਿਚ ਮੌਤ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ