ਨੈਸ਼ਨਲ ਹੈਰਾਲਡ ਮਾਮਲਾ:ਸੋਨੀਆ ਤੇ ਰਾਹੁਲ ਗਾਂਧੀ ਨੂੰ ਅਦਾਲਤ ਤੋਂ ਵੱਡੀ ਰਾਹਤ
ਨਵੀਂ ਦਿੱਲੀ, 16 ਦਸੰਬਰ - ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਅਤੇ ਹੋਰਾਂ ਨੂੰ ਨੈਸ਼ਨਲ ਹੈਰਾਲਡ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ। ਰਾਉਜ਼ ਐਵੇਨਿਊ ਅਦਾਲਤ ਨੇ ਨੈਸ਼ਨਲ ਹੈਰਾਲਡ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਕਿਹਾ ਕਿ ਈ.ਡੀ. ਦੀ ਜਾਂਚ ਜਾਰੀ ਰਹਿ ਸਕਦੀ ਹੈ।
9 ਅਪ੍ਰੈਲ ਨੂੰ ਈ.ਡੀ. ਨੇ ਪੀ.ਐਮ.ਐਲ.ਏ. ਤਹਿਤ ਗਾਂਧੀ ਪਰਿਵਾਰ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ। ਇਹ ਫੈਸਲਾ ਰਾਊਜ਼ ਐਵੇਨਿਊ ਅਦਾਲਤ ਵਿਚ ਇਕ ਵਿਸ਼ੇਸ਼ ਸੰਸਦ ਮੈਂਬਰਾਂ/ਵਿਧਾਇਕਾਂ ਦੀ ਅਦਾਲਤ ਵਿਚ ਲਿਆ ਗਿਆ।
ਇਸ ਫੈਸਲੇ ਨਾਲ ਗਾਂਧੀ ਪਰਿਵਾਰ ਨੂੰ ਰਾਹਤ ਮਿਲੀ ਹੈ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਸੋਨੀਆ ਗਾਂਧੀ ਨੂੰ ਐਫਆਈਆਰ ਦੀ ਕਾਪੀ ਨਹੀਂ ਮਿਲੇਗੀ।
;
;
;
;
;
;
;
;
;