ਰਾਣਾ ਬਲਾਚੌਰੀਆ ਕਤਲ ਮਾਮਲਾ: 2 ਸ਼ੂਟਰਾਂ ਦੀ ਹੋਈ ਪਛਾਣ- ਐਸ.ਐਸ.ਪੀ. ਮੋਹਾਲੀ
ਮੁਹਾਲੀ, 16 ਦਸੰਬਰ (ਦਵਿੰਦਰ) - ਕਬੱਡੀ ਪ੍ਰਮੋਟਰ ਰਾਣਾ ਬਲਚੌਰੀਆ ਦੇ ਕਤਲ ਮਾਮਲੇ ਵਿਚ ਐਸ. ਐਸ. ਪੀ. ਮੁਹਾਲੀ ਵਲੋਂ ਇਕ ਪ੍ਰੈਸ ਕਾਨਫ਼ਰੰਸ ਕਰ ਵੱਡੇ ਖੁਲਾਸੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕਤਲ ਕਰਨ ਲਈ ਤਿੰਨ ਸ਼ੂਟਰ ਆਏ ਸਨ ਤੇ ਪੁਲਿਸ ਨੇ ਦੋ ਸ਼ੂਟਰਾਂ ਦੀ ਪਛਾਣ ਕਰ ਲਈ ਹੈ, ਜੋ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕਤਲ ਕੇਸ 'ਚ ਡੋਨੀ ਬੱਲ ਤੇ ਜੱਗੂ ਭਗਵਾਨਪੁਰੀਆ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਆਦਿੱਤਿਆ ਕਪੂਰ, ਕਰਨ ਪਾਠਕ ਤੇ ਇਕ ਹੋਰ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਅੱਗੇ ਦੱਸਿਆ ਕਿ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਰਾਣਾ ਬਲਾਚੌਰੀਆਂ ਦਾ ਕੋਈ ਲੈਣਾ ਦੇਣਾ ਨਹੀਂ ਹੈ ਤੇ ਜੱਗੂ ਭਗਵਾਨਪੁਰੀਆ ਨਾਲ ਰਾਣਾ ਬਲਾਚੌਰੀਆਂ ਦੇ ਲਿੰਕ ਦੱਸੇ ਜਾ ਰਹੇ ਹਨ ਪਰ ਅਜੇ ਤੱਕ ਰਾਣਾ ਬਲਾਚੌਰੀਆਂ ਦਾ ਕਿਸੇ ਗੈਂਗਸਟਰ ਨਾਲ ਕੋਈ ਸੰਬੰਧ ਸਾਹਮਣੇ ਨਹੀਂ ਆਇਆ ਹੈ।
;
;
;
;
;
;
;
;
;