JALANDHAR WEATHER

ਜਾਰਡਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੂੰ ਵਿਸ਼ੇਸ਼ ਸਨਮਾਨ

ਅਮਾਨ, 16 ਦਸੰਬਰ - ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਜਾਰਡਨ ਦੇ ਸਰਕਾਰੀ ਦੌਰੇ ਦੌਰਾਨ ਇਕ ਵਿਸ਼ੇਸ਼ ਸਨਮਾਨ ਮਿਲਿਆ। ਕ੍ਰਾਊਨ ਪ੍ਰਿੰਸ ਅਲ ਹੁਸੈਨ ਬਿਨ ਅਬਦੁੱਲਾ ਨੇ ਨਿੱਜੀ ਤੌਰ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰਡਨ ਅਜਾਇਬ ਘਰ ਤੱਕ ਪਹੁੰਚਾਇਆ। ਇਸ ਤੋਂ ਪਹਿਲਾਂ ਮੋਦੀ ਨੇ ਭਾਰਤ-ਜਾਰਡਨ ਵਪਾਰ ਫੋਰਮ ਦੀ ਮੀਟਿੰਗ ਵਿਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਦੀ ਵਿਕਾਸ ਦਰ 8 ਪ੍ਰਤੀਸ਼ਤ ਤੋਂ ਵੱਧ ਹੈ, ਜੋ ਕਿ ਚੰਗੇ ਸ਼ਾਸਨ ਅਤੇ ਨਵੀਨਤਾ 'ਤੇ ਅਧਾਰਤ ਨੀਤੀਆਂ ਦਾ ਨਤੀਜਾ ਹੈ।

ਮੋਦੀ ਕੱਲ੍ਹ ਸ਼ਾਮ ਜਾਰਡਨ ਪਹੁੰਚੇ ਸਨ। ਆਪਣੀ ਫੇਰੀ ਦੌਰਾਨ ਉਨ੍ਹਾਂ ਨੇ ਜਾਰਡਨ ਦੇ ਰਾਜਾ ਅਬਦੁੱਲਾ ਨਾਲ ਮੁਲਾਕਾਤ ਕੀਤੀ। ਦੋਵਾਂ ਦੇਸ਼ਾਂ ਵਿਚਕਾਰ ਪੰਜ ਮਹੱਤਵਪੂਰਨ ਸਮਝੌਤਿਆਂ 'ਤੇ ਦਸਤਖਤ ਕੀਤੇ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ