ਜ਼ਿਲ੍ਹਾ ਨਵਾਂ ਸ਼ਹਿਰ ਦੇ ਪਿੰਡ ਮੰਢਾਲੀ ਦੇ ਅਕਾਲੀ ਆਗੂ 'ਤੇ ਚੱਲੀਆ ਗੋਲੀਆਂ
ਨਵਾਂਸ਼ਹਿਰ ,16 ਦਸੰਬਰ( ਜਸਬੀਰ ਸਿੰਘ ਨੂਰਪੁਰ ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮੰਢਾਲੀ ਸ੍ਰੋਮਣੀ ਅਕਾਲੀ ਦਲ ਦੇ ਸਰਕਲ ਮੇਹਲੀ ਦੇ ਪ੍ਰਧਾਨ ਧਰਮਿੰਦਰ ਸਿੰਘ ਉੱਤੇ ਅੱਜ ਲਗਾਤਾਰ ਤੀਸਰੀ ਵਾਰ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ। ਪਿੰਡ ਮੰਡਾਲੀ 'ਚ ਡਾਕਟਰ ਦਲਜੀਤ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸੀਨੀਅਰ ਆਗੂਆਂ ਸਹਿਤ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ। ਸ਼੍ਰੋਮਣੀ ਅਕਾਲੀ ਦਲ ਮੰਗ ਕਰਦਾ ਹੈ ਕਿ ਇਸ ਗੰਭੀਰ ਮਸਲੇ ਵਿਚ ਸਰਕਾਰ ਮੂਕ ਦਰਸ਼ਕ ਨਾ ਬਣੇ ਅਤੇ ਧਰਮਿੰਦਰ ਸਿੰਘ ਨੂੰ ਸੁਰੱਖਿਆ ਮੁਹਈਆ ਕਰਵਾਏ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਕਰੇ।
;
;
;
;
;
;
;
;
;