ਡਿਪਟੀ ਕਮਿਸ਼ਨਰ ਵਲੋਂ ਗਿਣਤੀ ਕੇਂਦਰਾਂ ਦਾ ਦੌਰਾ
ਬਰਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਹੋਈਆਂ ਚੋਣਾਂ ਸਬੰਧੀ ਵੋਟਾਂ ਦੀ ਗਿਣਤੀ ਬਲਾਕ ਬਰਨਾਲਾ ਅਤੇ ਮਹਿਲ ਕਲਾਂ ਲਈ ਐਸਡੀ ਕਾਲਜ ਬਰਨਾਲਾ ਵਿਖੇ ਬਣਾਏ ਗਏ ਗਿਣਤੀ ਕੇਂਦਰਾਂ ਵਿਚ ਹੋ ਰਹੀ ਹੈ ਅਤੇ ਬਲਾਕ ਸ਼ਹਿਣਾ ਲਈ ਗਿਣਤੀ ਐਸਡੀਐਮ ਦਫਤਰ ਤਪਾ ਮੰਡੀ ਵਿਖੇ ਹੋ ਰਹੀ ਹੈ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਸ੍ਰੀ ਟੀ ਬੈਨਿਥ ਵਲੋਂ ਐਸ ਡੀ ਕਾਲਜ ਵਿਖੇ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੇ 10 ਜੋਨਾਂ, ਬਲਾਕ ਸੰਮਤੀ ਬਰਨਾਲਾ ਦੇ 15 ਜੋਨਾਂ, ਬਲਾਕ ਸੰਮਤੀ ਮਹਿਲ ਕਲਾਂ ਅਤੇ ਸ਼ਹਿਣਾ ਦੇ 25-25 ਜੋਨਾਂ ਲਈ ਪਈਆਂ ਵੋਟਾਂ ਦੀ ਗਿਣਤੀ ਇਨ੍ਹਾਂ ਗਿਣਤੀ ਕੇਂਦਰਾਂ ਵਿਚ ਹੋ ਰਹੀ ਹੈ।
;
;
;
;
;
;
;
;