ਬਲਾਕ ਸੰਮਤੀ ਜੋਨ ਸੁਖਾਨੰਦ ਤੋਂ ਆਮ ਆਦਮੀ ਪਾਰਟੀ ਦੇ ਸੁਖਜਿੰਦਰ ਸਿੰਘ ਸਿੱਧੂ ਦੀ ਵੱਡੀ ਜਿੱਤ
ਠੱਠੀ ਭਾਈ, 17 ਦਸੰਬਰ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਹਲਕਾ ਵਿਧਾਇਕ ਦੇ ਪਿੰਡ ਸੁਖਾਨੰਦ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਸਿੱਧੂ ਨੇ ਵੱਡੀ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੀਤਮ ਸਿੰਘ ਬਰਾੜ ਨੂੰ 372 ਵੋਟਾਂ ਦੇ ਫਰਕ ਨਾਲ ਹਰਾਇਆ। ਚੋਣ ਨਤੀਜਿਆਂ ਮੁਤਾਬਕ ਸੁਖਜਿੰਦਰ ਸਿੰਘ ਸਿੱਧੂ ਨੂੰ 1293 ਵੋਟਾਂ ਮਿਲੀਆਂ, ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੀਤਮ ਸਿੰਘ ਬਰਾੜ ਨੂੰ 921 ਵੋਟਾਂ ਪ੍ਰਾਪਤ ਹੋਈਆਂ। ਕਾਂਗਰਸ ਪਾਰਟੀ ਦੇ ਉਮੀਦਵਾਰ ਕਮਲਜੀਤ ਸਿੰਘ ਸਿੱਧੂ ਨੂੰ 619 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਕਿਸੇ ਵੀ ਉਮੀਦਵਾਰ ਨੂੰ ਨਾ ਪਸੰਦ ਕਰਨ ਵਾਲੇ ਵੋਟਰਾਂ ਵਲੋਂ ਨੋਟਾ ਦੇ ਹੱਕ ਵਿਚ 5 ਵੋਟਾਂ ਪਾਈਆਂ ਗਈਆਂ, ਜਦਕਿ 57 ਵੋਟਾਂ ਰੱਦ ਹੋਈਆਂ। ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਇਸ ਵੱਡੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
;
;
;
;
;
;
;
;