ਜ਼ੋਨ ਲੋਪੋਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਨੇ ਮਾਰੀ ਬਾਜ਼ੀ
ਚੋਗਾਵਾਂ/ ਅੰਮ੍ਰਿਤਸਰ, 17 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਸੰਮਤੀ ਚੋਗਾਵਾਂ ਜ਼ੋਨ 13 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਧਰਮਿੰਦਰ ਸਿੰਘ ਨੇ ਲੋਪੋਕੇ, ਪ੍ਰੀਤ ਨਗਰ ਤੋਂ 800 ਵੋਟਾਂ ਦੀ ਲੀਡ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਜੀਤ ਸਿੰਘ ਨੂੰ ਮਾਤ ਦੇ ਕੇ ਵੱਡੀ ਜਿੱਤ ਹਾਸਿਲ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ, ਯੂਥ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ, ਸਰਪੰਚ ਗੁਰਸੇਵਕ ਸਿੰਘ ਗੈਵੀ, ਡਾ. ਸ਼ਰਨਜੀਤ ਸਿੰਘ, ਫ਼ਤਹਿ ਸਿੰਘ, ਕੁਲਵਿੰਦਰ ਸਿੰਘ, ਸਲਵਿੰਦਰ ਸਿੰਘ ਨੇ ਜੇਤੂ ਉਮੀਦਵਾਰ ਧਰਮਿੰਦਰ ਸਿੰਘ ਤੇ ਤਲਜਿੰਦਰ ਸਿੰਘ ਸੌੜੀਆਂ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਮਾਣ ਸਤਿਕਾਰ ਦਿੰਦੇ ਹੋਏ ਵੱਡੀ ਲੀਡ ਨਾਲ ਜਿੱਤ ਝੋਲੀ ਪਾਈ।
;
;
;
;
;
;
;
;