JALANDHAR WEATHER

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ 13 ਜ਼ੋਨਾਂ ਵਿਚੋਂ 9 ਤੇ ਸ਼੍ਰੋਮਣੀ ਅਕਾਲੀ ਦਲ ਅਤੇ 4 'ਤੇ 'ਆਪ' ਦੀ ਲੀਡ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ 13 ਜ਼ੋਨ ਹਨ, ਜਿਨ੍ਹਾਂ ਵਿਚ 9 ਜ਼ੋਨਾਂ ਤੇ ਸ਼੍ਰੋਮਣੀ ਅਕਾਲੀ ਦਲ ਅੱਗੇ ਚੱਲ ਰਿਹਾ ਹੈ, ਜਦ ਕਿ 4 ਜ਼ੋਨਾਂ ਵਿਚ ਆਮ ਆਦਮੀ ਪਾਰਟੀ ਦੀ ਲੀਡ ਹੈ। ਅਧਿਕਾਰਤ ਤੌਰ 'ਤੇ ਨਤੀਜੇ ਪੂਰੀ ਗਿਣਤੀ ਹੋਣ 'ਤੇ ਦੇਰ ਰਾਤ ਹੀ ਐਲਾਨੇ ਜਾਣਗੇ। ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਚੋਣਾਂ ਵਿਚ ਮੋਹਰੀ ਹੋ ਕੇ ਨਿਕਲਿਆ ਹੈ। ਜਿੱਥੇ ਆਮ ਆਦਮੀ ਪਾਰਟੀ ਪਛੜੀ ਹੈ, ਉੱਥੇ ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਦੇ ਸਾਰੇ ਜ਼ੋਨਾਂ 'ਤੇ ਬੁਰੀ ਤਰ੍ਹਾਂ ਪਛੜ ਗਈ ਹੈ। ਜਦ ਕਿ ਪੰਚਾਇਤ ਸੰਮਤੀ ਦੀਆਂ ਜ਼ਿਲ੍ਹੇ ਵਿਚ ਕੁੱਲ 95 ਸੀਟਾਂ ਹਨ। ਜਿਨ੍ਹਾਂ ਵਿਚੋਂ ਅਜੇ ਤੱਕ 17 ਨਤੀਜੇ ਹੀ ਐਲਾਨੇ ਗਏ ਹਨ। ਚੱਲ ਰਹੇ ਰੁਝਾਨਾਂ ਤੋਂ ਪਤਾ ਲੱਗਦਾ ਹੈ ਕਿ ਸ੍ਰੀ ਮੁਕਤਸਰ ਸਾਹਿਬ ਅਤੇ ਲੰਬੀ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਸੀਟਾਂ 'ਤੇ ਜਿੱਤਣ ਦੀ ਸੰਭਾਵਨਾ ਹੈ, ਜਦਕਿ ਮਲੋਟ ਅਤੇ ਗਿੱਦੜਬਾਹਾ ਹਲਕੇ ਵਿਚ ਆਮ ਆਦਮੀ ਪਾਰਟੀ ਵੱਧ ਸੀਟਾਂ 'ਤੇ ਅੱਗੇ ਲੀਡ ਕਰ ਰਹੀ ਹੈ। ਬਲਾਕ ਸੰਮਤੀ ਚੋਣਾਂ ਵਿਚ ਵੀ ਕਾਂਗਰਸ ਪਾਰਟੀ ਪਛੜਦੀ ਨਜ਼ਰ ਆ ਰਹੀ ਹੈ। ਚੋਣ ਨਤੀਜਿਆਂ ਨੂੰ ਲੈ ਕੇ ਲੋਕਾਂ ਵਿਚ ਉਤਸੁਕਤਾ ਬਣੀ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਸ੍ਰੀ ਮੁਕਤਸਰ ਸਾਹਿਬ ਵਿਚ ਮਿਲੇ ਵੱਡੇ ਹੁੰਗਾਰੇ 'ਤੇ ਖੁਸ਼ੀ ਪ੍ਰਗਟ ਕਰਦਿਆਂ ਵੋਟਰਾਂ ਦਾ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਰਕਰਾਂ ਦੀ ਮਿਹਨਤ ਰੰਗ ਲਿਆਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ