ਹਲਕਾ ਅਜਨਾਲਾ 'ਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ
ਅਜਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਅੱਜ ਸਰਕਾਰੀ ਕਾਲਜ ਅਜਨਾਲਾ ਵਿਖੇ ਹੋਈ ਗਿਣਤੀ ਦੌਰਾਨ ਹਲਕਾ ਅਜਨਾਲਾ ਅੰਦਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਵੱਡੀ ਜਿੱਤ ਦਰਜ ਕੀਤੀ ਹੈ। ਬੇਸ਼ੱਕ ਇਨ੍ਹਾਂ ਚੋਣਾਂ 'ਚ ਬਲਾਕ ਸੰਮਤੀ ਦੇ 1 ਜ਼ੋਨ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਰੇ ਜ਼ੋਨਾਂ ਵਿਚੋਂ ਜਿੱਤ ਗਏ ਹਨ, ਪਰ ਕੁਝ ਬੂਥਾਂ 'ਤੇ ਅਕਾਲੀ ਦਲ ਦੇ ਉਮੀਦਵਾਰਾਂ ਵਲੋਂ ਦਰਜ ਕੀਤੀ ਗਈ ਵੱਡੀ ਜਿੱਤ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਰਾਜ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਵੇਰੇ 8 ਵਜੇ ਐਸ.ਡੀ.ਐਮ ਰਵਿੰਦਰ ਸਿੰਘ ਅਰੋੜਾ, ਤਹਿਸੀਲਦਾਰ ਗੁਰਮੁਖ ਸਿੰਘ ਅਤੇ ਨਾਇਬ ਤਹਿਸੀਲਦਾਰ ਅਭਿਨਵ ਤਿਵਾੜੀ ਵਲੋਂ ਚੋਣ ਲੜ ਰਹੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਸਟਰਾਂਗ ਰੂਮ ਖੋਲ੍ਹੇ ਗਏ I ਜਿਸ ਤੋਂ ਬਾਅਦ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਦੇਰ ਸ਼ਾਮ ਤੱਕ ਨਿਰਵਿਘਨ ਜਾਰੀ ਰਹੀ।
ਹਲਕਾ ਅਜਨਾਲਾ 'ਚ ਹੋਈ ਵੱਡੀ ਜਿੱਤ ਦਾ ਜ਼ਿਕਰ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਜਿਹੀਆਂ ਵੱਡੀਆਂ ਪ੍ਰਾਪਤੀਆਂ ਕੇਵਲ ਆਪਣੇ ਲੋਕਾਂ ਦੀ ਦਿਨ ਰਾਤ ਸੇਵਾ ਕਰਕੇ ਪ੍ਰਾਪਤ ਹੁੰਦੀਆਂ ਹਨ ਨਾ ਕਿ ਵਿਰੋਧੀ ਪਾਰਟੀ ਦੇ ਲੋਕਾਂ ਵਾਂਗ ਬੇਵਜ੍ਹਾ ਦੂਸ਼ਣਬਾਜ਼ੀ ਕਰ ਕੇ। ਉਨ੍ਹਾਂ ਸਾਰੇ ਜੇਤੂ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਅੱਜ ਤੋਂ ਹੀ ਆਪੋ ਆਪਣੇ ਖੇਤਰਾਂ ਅੰਦਰ ਲੋਕਾਂ ਦੀ ਸੇਵਾ ਵਿਚ ਜੁੱਟ ਜਾਣ।
;
;
;
;
;
;
;
;