ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਅਕਾਲੀ ਦਲ ਦੀ ਹੂੰਝਾ ਫੇਰ ਜਿੱਤ, ਬਠਿੰਡਾ ਦੀਆਂ 17 'ਚੋਂ 13 ਸੀਟਾਂ ਜਿੱਤੀਆਂ
ਬਠਿੰਡਾ, 17 ਦਸੰਬਰ (ਅੰਮਿ੍ਤਪਾਲ ਸਿੰਘ ਵਲਾਣ)- ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜਿਆਂ ਵਿਚ ਸ੍ਰੋਮਣੀ ਅਕਾਲੀ ਦਲ ਨੇ ਬਠਿੰਡਾ ਵਿਚ ਹੂੰਝਾਫੇਰ ਜਿੱਤ ਹਾਸਲ ਕੀਤੀ ਹੈ। ਜ਼ਿਲ੍ਹੇ ਦੀਆਂ 17 ਸੀਟਾਂ ਵਿਚੋਂ 13 ਸੀਟਾਂ 'ਤੇ ਅਕਾਲੀ ਦਲ ਨੇ ਜਿੱਤ ਹਾਸਲ ਕਰਨ ਵਿਚ ਸਫ਼ਲ ਰਿਹਾ ਹੈ, ਜਦਕਿ ਆਮ ਆਦਮੀ ਪਾਰਟੀ ਨੇ 4 ਸੀਟਾਂ ਉਪਰ ਜਿੱਤ ਪ੍ਰਾਪਤ ਕੀਤੀ ਹੈ। ਕਾਂਗਰਸ ਪਾਰਟੀ ਇਕ ਵੀ ਸੀਟ ਜਿੱਤ ਨਹੀਂ ਸਕੀ।
ਇਸ ਤਰ੍ਹਾਂ ਹੀ ਪੰਚਾਇਤ ਸੰਮਤੀ ਬਠਿੰਡਾ ਦੀਆਂ 137 ਸੀਟਾਂ ਲਈ ਹੋਈਆਂ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋ ਗਿਆ, ਜਿਨ੍ਹਾਂ ਵਿਚੋਂ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਨੂੰ 35 ਸੀਟਾਂ ਮਿਲੀਆਂ ਹਨ, ਜਦਕਿ ਸ੍ਰੋਮਣੀ ਅਕਾਲੀ ਦਲ ਨੇ 79 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਇਸੇ ਤਰ੍ਹਾਂ ਕਾਂਗਰਸ ਪਾਰਟੀ 15 ਸੀਟਾਂ ਉਪਰ ਜਿੱਤਣ 'ਚ ਸਫ਼ਲ ਰਹੀ ਹੈ। ਇਸ ਤੋਂ ਇਲਾਵਾ ਅਜ਼ਾਦ ਉਮੀਦਵਾਰ ਨੇ ਜਿੱਤ ਪ੍ਰਾਪਤ ਕੀਤੀ ਹੈ। ਪਰ ਭਾਰਤੀ ਜਨਤਾ ਪਾਰਟੀ ਦਾ ਕਿਸੇ ਵੀ ਸੀਟ 'ਤੇ ਖਾਤਾ ਨਹੀਂ ਖੁੱਲ ਸਕਿਆ।
;
;
;
;
;
;
;
;