ਤੇਜਿੰਦਰ ਸਿੰਘ ਮਿੱਡੂਖੇੜਾ ਦੇ ਮਾਤਾ ਜੀ ਦੀ ਅੰਤਿਮ ਅਰਦਾਸ ਮੌਕੇ ਕਈ ਸ਼ਖ਼ਸੀਅਤਾਂ ਸ਼ਾਮਿਲ
ਸ੍ਰੀ ਮੁਕਤਸਰ ਸਾਹਿਬ, 18 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇਜਿੰਦਰ ਸਿੰਘ ਮਿੱਡੂ ਖੇੜਾ ਅਤੇ ਗੁਰਬਖਸ਼ੀਸ਼ ਸਿੰਘ ਵਿੱਕੀ ਮਿੱਡੂਖੇੜਾ ਸਾਬਕਾ ਚੇਅਰਮੈਨ ਬਲਾਕ ਸੰਮਤੀ ਲੰਬੀ ਦੇ ਸਤਿਕਾਰਤ ਮਾਤਾ ਸਰਦਾਰਨੀ ਜਸਕਰਨ ਕੌਰ ਕੁਲਾਰ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਨਮਿਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮਿੱਡੂਖੇੜਾ ਵਿਖੇ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ,ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਸਰਨਾ, ਅਭੈ ਸਿੰਘ ਚੌਟਾਲਾ, ਮਨਪ੍ਰੀਤ ਸਿੰਘ ਬਾਦਲ, ਅਮਰਜੀਤ ਸਿੰਘ ਚਾਵਲਾ, ਗੁਰਚਰਨ ਸਿੰਘ ਗਰੇਵਾਲ, ਹਰਦੇਵ ਅਰਸ਼ੀ, ਰਵਿੰਦਰ ਸਿੰਘ ਬ੍ਰਹਮਪੁਰਾ,ਪ੍ਰੇਮ ਮਿੱਤਲ ਮਾਨਸਾ, ਸ਼ਰਨਜੀਤ ਸਿੰਘ ਢਿੱਲੋਂ, ਵਿਨਰਜੀਤ ਸਿੰਘ ਗੋਲਡੀ, ਅਵਤਾਰ ਸਿੰਘ ਵਣਵਾਲਾ, ਬਾਬਾ ਬੰਤਾ ਸਿੰਘ, ਪਰਮਜੀਤ ਸਿੰਘ ਗਿੱਲ, ਵੱਖ-ਵੱਖ ਸ਼੍ਰੋਮਣੀ ਕਮੇਟੀ ਮੈਂਬਰਾਂ ਸਮੇਤ ਵੱਖ ਵੱਖ ਸ਼ਖਸ਼ੀਅਤਾਂ ਨੇ ਸ਼ਾਮਿਲ ਹੋ ਕੇ ਮਾਤਾ ਜਸਕਰਨ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
;
;
;
;
;
;
;
;