JALANDHAR WEATHER

“ਸਾਹਿਬਜ਼ਾਦੇ ਸ਼ਹਾਦਤ ਦਿਵਸ” ਨਾਂਅ ਰੱਖਣ ਨੂੰ ਲੈ ਕੇ ਸੰਤ ਸੀਚੇਵਾਲ ਵਲੋਂ ਪਾਰਲੀਮੈਂਟ ਦੇ ਬਾਹਰ ਰੋਸ ਪ੍ਰਦਰਸ਼ਨ

ਜਲੰਧਰ / ਸੁਲਤਾਨਪੁਰ ਲੋਧੀ, 18 ਦਸੰਬਰ -ਪਾਰਲੀਮੈਂਟ ਦੇ ਚੱਲ ਰਹੇ ਸਰਦ ਰੁੱਤ ਦੇ ਸੈਸ਼ਨ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਛੋਟੇ ਸਾਹਿਬਜ਼ਾਦਿਆਂ ਦਾ ਨਾਂਅ “ਵੀਰ ਬਾਲ ਦਿਵਸ” ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਰੱਖਣ ਦੀ ਮੰਗ ਨੂੰ ਲੈ ਕੇ ਪਾਰਲੀਮੈਂਟ ਦੇ ਮੁੱਖ ਦੁਆਰ ‘ਤੇ ਰੋਸ ਪ੍ਰਦਰਸ਼ਨ ਕੀਤਾ।

ਇਸ ਮੰਗ ਨੂੰ ਲੈ ਕੇ ਸੰਤ ਸੀਚੇਵਾਲ ਨੇ ਦੱਸਿਆਂ ਕਿ ਉਨ੍ਹਾਂ ਨੇ ਲੰਘੀ 9 ਦਸੰਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਬਾਲ ਵਿਕਾਸ ਮੰਤਰਾਲੇ ਨੂੰ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆ “ਵੀਰ ਬਾਲ ਦਿਵਸ” ਦੀ “ਸਾਹਿਬਜ਼ਾਦੇ ਸ਼ਹਾਦਤ ਦਿਵਸ” ਰੱਖਿਆ ਜਾਵੇ। ਇਸ ਦਿਹਾੜੇ ਨੂੰ ਲੈ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਸਿੱਖ ਕੌਮ ਨੂੰ ਇਹ ਨਾਂਅ ਤੋਂ ਪਹਿਲੇ ਦਿਨ ਤੋਂ ਹੀ ਸਖ਼ਤ ਇਤਰਾਜ਼ ਸੀ। ਸਾਹਿਬਜ਼ਾਦੇ ਬਾਲ ਨਹੀ ਸਿੱਖ ਜਗਤ ਲਈ ਬਾਬੇ ਹਨ।

ਅੱਜ ਸਵੇਰੇ ਪਾਰਲੀਮੈਂਟ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਆਪਣੇ ਦੋਵਾਂ ਹੱਥਾਂ ਵਿਚ ਤਖਤੀਆਂ ਫੜ੍ਹੀਆਂ ਹੋਈਆਂ ਸਨ। ਉਨ੍ਹਾਂ ਆਪਣਾ ਰੋਸ ਪ੍ਰਦਰਸ਼ਨ ਸ਼ੁਰੂ ਕਰਨ ਤੋਂ ਪਹਿਲਾਂ ਬੋਲੇ ਸੋ ਨਿਹਾਲ ਦਾ ਜੈਕਾਰਾ ਵੀ ਲਗਾਇਆ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ