ਬੰਗਲਾਦੇਸ਼: ਮੈਮਨਸਿੰਘ ਵਿਚ 27 ਸਾਲਾ ਹਿੰਦੂ ਨੌਜਵਾਨ ਦੀ ਹੱਤਿਆ ਦੇ ਮਾਮਲੇ ਵਿਚ 10 ਗ੍ਰਿਫ਼ਤਾਰ
ਢਾਕਾ (ਬੰਗਲਾਦੇਸ਼), 21 ਦਸੰਬਰ - ਬੰਗਲਾਦੇਸ਼ ਦੇ ਮੈਮਨਸਿੰਘ ਵਿਚ 27 ਸਾਲਾ ਹਿੰਦੂ ਨੌਜਵਾਨ ਦੀਪੂ ਚੰਦਰ ਦਾਸ ਦੀ ਬੇਰਹਿਮੀ ਨਾਲ ਹੱਤਿਆ ਦੇ ਮਾਮਲੇ ਵਿਚ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਰੈਪਿਡ ਐਕਸ਼ਨ ਬਟਾਲੀਅਨ (ਆਰਏਬੀ) ਨੇ ਸੱਤ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਪੁਲਿਸ ਨੇ ਤਿੰਨ ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਵਿਚ ਕਿਹਾ ਹੈ ਕਿ "ਮੈਮਨਸਿੰਘ ਹਿੰਦੂ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ ਵਿਚ 10 ਗ੍ਰਿਫ਼ਤਾਰ ਕੀਤੇ ਗਏ ਹਨ।"
;
;
;
;
;
;
;
;
;