JALANDHAR WEATHER

ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ

ਰਾਜਪੁਰਾ (ਪਟਿਆਲਾ), 21 ਦਸੰਬਰ - ਰਾਜਪੁਰਾ ਵਿਖੇ ਹੋਏ ਸੜਕ ਹਾਦਸੇ ਵਿਚ 2 ਵਿਅਕਤੀ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ 60 ਸਾਲਾ ਬਜ਼ੁਰਗ ਅਤੇ ਇਕ ਨੌਜਵਾਨ ਮੋਟਰਸਾਈਕਲ 'ਤੇ ਜਾ ਰਹੇ ਸਨ ਕਿ ਰਾਜਪੁਰਾ ਦੇ ਵਿਸ਼ਵਕਰਮਾ ਚੌਂਕ ਵਿਚ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਮੋਟਰਸਾਈਕਲ ਸਵਾਰ ਬਜ਼ੁਰਗ ਤੇ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਦੋਵੇਂ ਸਰਕਾਰੀ ਹਸਪਤਾਲ ਵਿਚ ਜੇਰੇ ਇਲਾਜ ਹਨ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਮੋਟਰਸਾਈਕਲ ਚੱਕਨਾਚੂਰ ਹੋ ਗਿਆ ਜਦਕਿ ਕਾਰ ਖਦਾਨਾ ਵਿਚ ਜਾ ਪਲਟੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ