JALANDHAR WEATHER

ਰੈਪਰ ਬਾਦਸ਼ਾਹ ਪਹੁੰਚੇ ਅਜਨਾਲਾ, ਹੜ੍ਹ ਪੀੜਤ ਪਰਿਵਾਰ ਨੂੰ ਸੌਂਪੀ ਘਰ ਦੀ ਚਾਬੀ

ਅਜਨਾਲਾ, 21 ਦਸੰਬਰ- ਰੈਪਰ ਤੇ ਗਾਇਕ ਬਾਦਸ਼ਾਹ ਅਜਨਾਲਾ ਦੇ ਪਿੰਡ ਪੈੜੇਵਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਹੜ੍ਹ ਪੀੜਤ ਇਕ ਪਰਿਵਾਰ ਲਈ ਨਵਾਂ ਘਰ ਬਣਾਉਣ ਤੋਂ ਬਾਅਦ ਚਾਬੀ ਸੌਂਪੀ। ਰੈਪਰ ਬਾਦਸ਼ਾਹ ਦੀ ਮਾਂ ਅਵਿਨਾਸ਼ ਕੌਰ ਖ਼ਾਸ ਤੌਰ 'ਤੇ ਉਨ੍ਹਾਂ ਦੇ ਨਾਲ ਸੀ। ਅਵਿਨਾਸ਼ ਕੌਰ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੀ ਛੱਤ ਗੁਆ ਦਿੰਦਾ ਹੈ, ਤਾਂ ਉਹ ਸਭ ਕੁਝ ਗੁਆ ਬੈਠਦਾ ਹੈ। ਘਰ ਮਿਲਣ ਤੋਂ ਵੱਡੀ ਕੋਈ ਖੁਸ਼ੀ ਨਹੀਂ ਹੈ, ਉਹ ਖੁਸ਼ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਇਹ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਬਾਦਸ਼ਾਹ ਨੇ ਕਿਹਾ ਕਿ ਸਮਾਜ ਦੇ ਯੋਗ ਮੈਂਬਰਾਂ ਨੂੰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ