JALANDHAR WEATHER

ਅਮਰੀਕਾ: ਮੈਕਸੀਕਨ ਨੇਵੀ ਜਹਾਜ਼ ਹਾਦਸਾਗ੍ਰਸਤ, 2 ਸਾਲ ਦੇ ਬੱਚੇ ਸਮੇਤ ਪੰਜ ਦੀ ਮੌਤ

ਵਾਸ਼ਿੰਗਟਨ, 23 ਦਸੰਬਰ- ਬੀਤੇ ਦਿਨ ਅਮਰੀਕਾ ਦੇ ਟੈਕਸਾਸ ਰਾਜ ਵਿਚ ਇਕ ਵੱਡਾ ਹਾਦਸਾ ਵਾਪਰਿਆ। ਮੈਕਸੀਕਨ ਨੇਵੀ ਦਾ ਇਕ ਜਹਾਜ਼ ਗੈਲਵੈਸਟਨ ਬੇ ਦੇ ਪਾਣੀ ਵਿਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿਚ ਦੋ ਸਾਲ ਦੇ ਬੱਚੇ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਅਮਰੀਕੀ ਕੋਸਟ ਗਾਰਡ ਨੇ ਇਸ ਦੀ ਪੁਸ਼ਟੀ ਕੀਤੀ।

ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਵਿਚ ਕੁੱਲ ਅੱਠ ਲੋਕ ਸਵਾਰ ਸਨ। ਉਨ੍ਹਾਂ ਵਿਚੋਂ ਚਾਰ ਨੂੰ ਜ਼ਿੰਦਾ ਬਚਾਅ ਲਿਆ ਗਿਆ, ਜਦੋਂ ਕਿ ਇਕ ਵਿਅਕਤੀ ਅਜੇ ਵੀ ਲਾਪਤਾ ਹੈ ਅਤੇ ਭਾਲ ਜਾਰੀ ਹੈ। ਹਾਦਸੇ ਦੀ ਜਾਣਕਾਰੀ ਮਿਲਣ 'ਤੇ ਪੁਲਿਸ, ਗੋਤਾਖੋਰ, ਇਕ ਡਰੋਨ ਟੀਮ ਅਤੇ ਹੋਰ ਐਮਰਜੈਂਸੀ ਸੇਵਾਵਾਂ ਨੂੰ ਘਟਨਾ ਸਥਾਨ 'ਤੇ ਭੇਜਿਆ ਗਿਆ ਤੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ ਗਿਆ।

ਮੈਕਸੀਕਨ ਨੇਵੀ ਨੇ ਵੀ ਹਾਦਸੇ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਉਹ ਅਮਰੀਕੀ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ। ਹਿਊਸਟਨ ਵਿੱਚ ਮੈਕਸੀਕਨ ਦੂਤਾਵਾਸ ਨਾਲ ਵੀ ਸੰਪਰਕ ਕੀਤਾ ਗਿਆ ਹੈ। ਹਾਦਸੇ ਦੀ ਜਾਂਚ ਹੁਣ FAA ਅਤੇ NTSB ਵਰਗੀਆਂ ਅਮਰੀਕੀ ਏਜੰਸੀਆਂ ਦੁਆਰਾ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਜਹਾਜ਼ ਕਿਵੇਂ ਅਤੇ ਕਿਉਂ ਹਾਦਸਾਗ੍ਰਸਤ ਹੋਇਆ।

ਹਾਦਸੇ ਦਾ ਸਹੀ ਕਾਰਨ ਅਜੇ ਵੀ ਅਸਪਸ਼ਟ ਹੈ। ਬਚਾਅ ਟੀਮਾਂ ਲਾਪਤਾ ਵਿਅਕਤੀ ਦੀ ਭਾਲ ਕਰ ਰਹੀਆਂ ਹਨ, ਅਤੇ ਅਧਿਕਾਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ