JALANDHAR WEATHER

2 ਕਾਰਾਂ ਦੀ ਹੋਈ ਟੱਕਰ ਵਿਚ 2 ਨੌਜਵਾਨ ਗੰਭੀਰ ਜ਼ਖ਼ਮੀ , ਗੱਡੀਆਂ ਦਾ ਦੇਖੋ ਕੀ ਹੋਇਆ ਹਾਲ

ਕਪੂਰਥਲਾ, 23 ਦਸੰਬਰ (ਅਮਨਜੋਤ ਸਿੰਘ ਵਾਲੀਆ )-ਸੁਲਤਾਨਪੁਰ ਲੋਧੀ ਬਾਈਪਾਸ ਤੇ 2 ਕਾਰਾਂ ਦੀ ਹੋਈ ਭਿਆਨਕ ਟੱਕਰ ਵਿਚ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ , ਜਿਨ੍ਹਾਂ ਨੂੰ ਸਥਾਨਕ ਲੋਕਾਂ ਨੇ 108 ਐਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ। ਸਿਵਲ ਹਸਪਤਾਲ ਵਿਚ ਜੇਰੇ ਇਲਾਜ ਮਨਵੀਰ ਸਿੰਘ ਪੁੱਤਰ ਬਰਿੰਦਰ ਸਿੰਘ ਵਾਸੀ ਕਰਤਾਰਪੁਰ ਨੇ ਦੱਸਿਆ ਕਿ ਉਹ ਆਪਣੇ ਸਾਥੀ ਸਾਹਿਲ ਪੁੱਤਰ ਓਮ ਪ੍ਰਕਾਸ਼ ਵਾਸੀ ਕਰਤਾਰਪੁਰ ਨਾਲ ਕਪੂਰਥਲਾ ਤੋਂ ਕਰਤਾਰਪੁਰ ਨੂੰ ਜਾ ਰਿਹਾ ਸੀ ਜਦੋਂ ਉਹ ਸੁਲਤਾਨਪੁਰ ਲੋਧੀ ਬਾਈਪਾਸ ਨੇੜੇ ਪਹੁੰਚਿਆ ਤਾਂ ਦੂਜੇ ਪਾਸੋਂ ਆਉਂਦੀ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਜਿਸ ਵਿਚ ਉਹ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੇ ਮੌਕੇ 'ਤੇ ਪਹੁੰਚੇ ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਦੋਵਾਂ ਗੱਡੀਆਂ ਦੀ ਹੋਈ ਟੱਕਰ ਵਿਚ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਇਸ ਹਾਦਸੇ ਵਿਚ ਇਕ ਕਾਰ ਵਿਚ ਸਵਾਰ 2 ਨੌਜਵਾਨ ਜੋ ਕਿ ਜ਼ਖ਼ਮੀ ਹੋ ਗਏ ਸਨ । ਉਨ੍ਹਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਹੈ। ਜਦਕਿ ਦੂਸਰੀ ਕਾਰ ਵਿਚ ਸਵਾਰ ਵਿਅਕਤੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ। ਦੋਵਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ