ਕਰਨਾਟਕ:ਸਲੀਪਰ ਬੱਸ ਨੂੰ ਲੱਗੀ ਅੱਗ, ਜ਼ਿੰਦਾ ਸੜ੍ਹ ਗਏ 10 ਲੋਕ
ਬੈਂਗਲੁਰੂ, 25 ਦਸੰਬਰ- ਕਰਨਾਟਕ ਵਿਚ ਬੁੱਧਵਾਰ ਦੇਰ ਰਾਤ ਭਿਆਨਕ ਸੜਕ ਹਾਦਸੇ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਰਨਾਟਕ ਦੇ ਚਿੱਤਰਦੁਰਗਾ ਜ਼ਿਲ੍ਹੇ ਵਿਚ ਇਕ ਨਿੱਜੀ ਸਲੀਪਰ ਕੋਚ ਬੱਸ ਇਕ ਟਰੱਕ ਨਾਲ ਟਕਰਾ ਗਈ, ਜਿਸ ਤੋਂ ਬਾਅਦ ਅੱਗ ਲੱਗ ਜਾਣ ਕਾਰਨ ਘੱਟੋ-ਘੱਟ 10 ਲੋਕ ਜ਼ਿੰਦਾ ਸੜ੍ਹ ਗਏ।
ਪੁਲਿਸ ਨੇ ਕਿਹਾ ਕਿ ਬੈਂਗਲੁਰੂ ਤੋਂ ਗੋਕਰਨ ਜਾ ਰਹੀ ਪ੍ਰਾਈਵੇਟ ਸਲੀਪਰ ਕੋਚ ਬੱਸ ਨੂੰ ਇਕ ਟਰੱਕ ਨੇ ਆਹਮੋ-ਸਾਹਮਣੇ ਟੱਕਰ ਮਾਰ ਦਿੱਤੀ ਅਤੇ ਬੱਸ ਨੂੰ ਤੁਰੰਤ ਅੱਗ ਲੱਗ ਗਈ। ਪੁਲਿਸ ਨੇ ਕਿਹਾ ਕਿ ਇਹ ਹਾਦਸਾ ਰਾਸ਼ਟਰੀ ਰਾਜਮਾਰਗ 48 'ਤੇ ਚਿੱਤਰਦੁਰਗਾ ਜ਼ਿਲ੍ਹੇ ਦੇ ਹਿਰੀਯੂਰ ਤਾਲੁਕ ਵਿਚ ਗੋਰਲਾਥੂ ਕਰਾਸ ਨੇੜੇ ਵਾਪਰਿਆ। ਬੈਂਗਲੁਰੂ ਜਾ ਰਿਹਾ ਟਰੱਕ ਡਿਵਾਈਡਰ ਪਾਰ ਕਰ ਬੱਸ ਨਾਲ ਟਕਰਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਮੌਤਾਂ ਦੀ ਗਿਣਤੀ ਵੱਧ ਸਕਦੀ ਹੈ। ਹਾਦਸੇ ਵਿੱਚ ਕਈ ਲੋਕ ਗੰਭੀਰ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਦਾ ਨੇੜਲੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
;
;
;
;
;
;
;