ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ 101ਵੀਂ ਜਨਮ ਵਰ੍ਹੇਗੰਢ ’ਤੇ ਪ੍ਰਧਾਨ ਮੰਤਰੀ ਸਮੇਤ ਵੱਖ ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 25 ਦਸੰਬਰ- ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ 101ਵੀਂ ਜਨਮ ਵਰ੍ਹੇਗੰਢ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਮੁੱਚਾ ਰਾਸ਼ਟਰ ਅੱਜ ਭਾਰਤ ਰਤਨ ਵਾਜਪਾਈ ਦੇ ਯੋਗਦਾਨ ਨੂੰ ਯਾਦ ਕਰ ਰਿਹਾ ਹੈ। ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਕਈ ਰਾਜਨੀਤਕ ਅਤੇ ਸਮਾਜਿਕ ਹਸਤੀਆਂ ਨੇ ਦਿੱਲੀ ਵਿਚ "ਸਦੈਵ ਅਟਲ" ਸਮਾਰਕ 'ਤੇ ਜਾ ਕੇ ਮਰਹੂਮ ਨੇਤਾ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੋਸ਼ਲ ਮੀਡੀਆ ’ਤੇ ਅਟਲ ਬਿਹਾਰੀ ਵਾਜਪਾਈ ਦੇ ਯੋਗਦਾਨ ਦੀ ਯਾਦ ਵਿਚ ਇਕ ਵੀਡੀਓ ਸਾਂਝਾ ਕੀਤਾ। ਉਨ੍ਹਾਂ ਨੇ ਵਾਜਪਾਈ ਦੇ ਆਚਰਣ, ਵਿਚਾਰਾਂ ਅਤੇ ਅਡੋਲ ਸੰਕਲਪ ਨੂੰ ਰਾਜਨੀਤੀ ਦੇ ਮਿਸਾਲੀ ਮਾਪਦੰਡ ਦੱਸਿਆ। ਸੰਸਕ੍ਰਿਤ ਦੇ ਇਕ ਸ਼ਲੋਕ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਵਾਜਪਾਈ ਦੀ ਜਨਮ ਵਰ੍ਹੇਗੰਢ ਉਨ੍ਹਾਂ ਦੀ ਸ਼ਖਸੀਅਤ ਤੋਂ ਪ੍ਰੇਰਨਾ ਲੈਣ ਦਾ ਇੱਕ ਵਿਸ਼ੇਸ਼ ਮੌਕਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵਾਜਪਾਈ ਦੀ ਸ਼ਖਸੀਅਤ ਅਤੇ ਆਚਰਣ ਨੂੰ ਵੀ ਉਜਾਗਰ ਕੀਤਾ। ਪ੍ਰਧਾਨ ਮੰਤਰੀ ਮੋਦੀ ਦੇ ਅਨੁਸਾਰ, ਵਾਜਪਾਈ ਨੇ ਹਮੇਸ਼ਾ ਰਾਸ਼ਟਰੀ ਹਿੱਤ ਨੂੰ ਸਭ ਤੋਂ ਉੱਪਰ ਰੱਖਿਆ।
;
;
;
;
;
;
;