ਕਰਨਾਟਕ ਸੜਕ ਹਾਦਸਾ: ਪ੍ਰਧਾਨ ਮੰਤਰੀ ਮੋਦੀ ਵਲੋਂ ਆਰਥਿਕ ਮਦਦ ਦਾ ਐਲਾਨ
ਨਵੀਂ ਦਿੱਲੀ, 25 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕ ਵਿਚ ਹੋਏ ਸੜਕ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਟਵਿੱਟਰ 'ਤੇ ਇਕ ਪੋਸਟ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਰਨਾਟਕ ਦੇ ਚਿੱਤਰਦੁਰਗ ਜ਼ਿਲ੍ਹੇ ਵਿਚ ਹੋਏ ਹਾਦਸੇ ਵਿਚ ਹੋਏ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਸਾਡੀ ਸੰਵੇਦਨਾ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਹਰੇਕ ਮ੍ਰਿਤਕ ਦੇ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ ਤੇ ਜ਼ਖਮੀਆਂ ਨੂੰ 50,000 ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ।
ਦੱਸ ਦੇਈਏ ਕਿ ਟਰੱਕ ਨਾਲ ਟੱਕਰ ਤੋਂ ਬਾਅਦ ਇਕ ਸਲੀਪਰ ਬੱਸ ਵਿਚ ਅੱਗ ਲੱਗ ਜਾਣ ਕਾਰਨ ਕਰੀਬ 10 ਯਾਤਰੀਆਂ ਦੀ ਮੌਤ ਗਈ ਸੀ।
;
;
;
;
;
;
;