ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ
ਫ਼ਤਹਿਗੜ੍ਹ ਸਾਹਿਬ, 26 ਦਸੰਬਰ- ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਦਸ਼ਮੇਸ਼ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਫ਼ਰਜ਼ੰਦ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੀ ਯਾਦ ’ਚ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਲਾਨਾ ਜੋੜ ਮੇਲ ਮੌਕੇ ਅੱਜ ਪਰਿਵਾਰ ਸਮੇਤ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ।ਉਨ੍ਹਾਂ ਕਿਹਾ ਕਿ ਇਸ ਦੌਰਾਨ ਗੁਰੂ ਚਰਨਾਂ ’ਚ ਮੱਥਾ ਟੇਕਿਆ ਅਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਦਰਸ਼ਨ ਦੀਦਾਰ ਕੀਤੇ।
ਛੋਟੇ ਫ਼ਰਜ਼ੰਦਾਂ ਦੀ ਕੌਮ ਪ੍ਰਤੀ ਸ਼ਹਾਦਤ ਦੀ ਮਿਸਾਲ ਦੁਨੀਆ ਦੇ ਇਤਿਹਾਸ ‘ਚ ਕਿਤੇ ਨਹੀਂ ਮਿਲਦੀ। ਉਹਨਾਂ ਦੇ ਦ੍ਰਿੜ ਇਰਾਦੇ-ਜਜ਼ਬੇ ਰਹਿੰਦੀ ਦੁਨੀਆ ਤੱਕ ਸਾਡੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।
;
;
;
;
;
;
;
;