ਸ੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਅੱਜ
ਅੰਮ੍ਰਿਤਸਰ, 26 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ। ਪ੍ਰਾਪਤ ਵੇਰਵਿਆਂ ਅਨੁਸਾਰ ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਦੁਪਹਿਰ 12 ਵਜੇ ਆਰੰਭ ਹੋਣ ਵਾਲੇ ਇਸ ਨਗਰ ਕੀਰਤਨ ਵਿਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੇ ਕਰਮਚਾਰੀ, ਵੱਖ ਵੱਖ ਧਾਰਮਿਕ ਸੰਸਥਾਵਾਂ, ਬੈਂਡ ਤੇ ਗਤਕਾ ਪਾਰਟੀਆਂ ਅਤੇ ਸਕੂਲਾਂ ਦੇ ਬੱਚੇ ਸ਼ਾਮਿਲ ਹੋਣਗੇ।
;
;
;
;
;
;
;
;