ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਮਮਦੋਟ (ਫ਼ਿਰੋਜ਼ਪੁਰ) 26 ਦਸੰਬਰ (ਸੁਖਦੇਵ ਸਿੰਘ ਸੰਗਮ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਿੰਘ ਸਭਾ ਗੁਰਦੁਆਰਾ ਮਮਦੋਟ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ, ਜਿਸ ਦੀ ਅਗਵਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜ ਪਿਆਰਿਆਂ ਵਲੋਂ ਕੀਤੀ ਗਈ।ਇਸ ਮੌਕੇ ਟਰੈਕਟਰ-ਟਰਾਲੀਆਂ, ਕਾਰਾਂ, ਜੀਪਾਂ 'ਤੇ ਸਵਾਰ ਹੋ ਕੇ ਸੰਗਤਾਂ ਸਤਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸੁੰਦਰ ਪਾਲਕੀ ਵਿਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਮਗਰ ਚੱਲ ਰਹੀਆਂ ਸਨ।ਇਹ ਨਗਰ ਕੀਰਤਨ ਪਿੰਡ ਸਵਾਈ ਕੇ, ਸੈਦੇ ਕੇ ਨੌਲ, ਬੇਟੂ ਕਦੀਮ, ਅਲਫੂ ਕੇ, ਹਾਮਦ ਤੋਂ ਹੁੰਦਾ ਹੋਇਆ ਗੁਰਦੁਆਰਾ ਪ੍ਰਗਟ ਸਾਹਿਬ ਪੁੱਜਾ, ਜਿਥੇ ਨਿਹੰਗ ਸਿੰਘਾਂ ਦੁਆਰਾ ਗੱਤਕੇ ਦੇ ਜੌਹਰ ਦਿਖਾਏ ਗਏ। ਉਪਰੰਤ ਇਹ ਨਗਰ ਕੀਰਤਨ ਪਿੰਡ ਲੱਖੋ ਕਿ ਬਹਿਰਾਮ, ਚਪਾਤੀ, ਜੋਧਪੁਰ ਤੋਂ ਬਾਅਦ ਮਮਦੋਟ ਵਿਖੇ ਪਹੁੰਚ ਕੇ ਸਮਾਪਤ ਹੋਇਆ। ਪ੍ਰਬੰਧਕਾਂ ਨੇ ਦੱਸਿਆ ਕਿ 27 ਦਸੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰੀ ਜਥੇ ਗੁਰੂ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
;
;
;
;
;
;
;
;