JALANDHAR WEATHER

ਸਾਨੂੰ ਗੁਰੂ ਸਾਹਿਬ ਦੇ ਦੱਸੇ ਰਾਹ ’ਤੇ ਚੱਲਣਾ ਚਾਹੀਦੈ- ਅਸ਼ਵਨੀ ਸ਼ਰਮਾ

ਚੰਡੀਗੜ੍ਹ ,30 ਦਸੰਬਰ (ਵਿਕਰਮਜੀਤ ਸਿੰਘ ਮਾਨ)- ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਸਦਨ ਵਿਚ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਅੱਜ ਦੇਸ਼ ਭਰ ਵਿਚ ਹੀ ਨਹੀਂ ਵਿਸ਼ਵ ਭਰ ਵਿਚ ਇਸ ਲਾਸਾਨੀ ਸ਼ਾਹਦਤ ਨੂੰ ਯਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਰੱਖੀ ਸੀ ਲਾਜ ਧਰਮ ਦੀ ਅਜੀਤ ਜੁਝਾਰ ਨੇ, ਸਾਡੇ ਵੀ ਸੀਨਿਆਂ ਵਿਚ ਉੱਠਦੇ ਉਬਾਲ ਨੇ...'

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਨਾਲ ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਨੇ ਦੇਸ਼, ਧਰਮ ਤੇ ਕੌਮ ਲਈ ਬਲੀਦਾਨ ਦੇ ਦਿੱਤਾ ਅਤੇ ਜੇਕਰ ਉਨ੍ਹਾਂ ਬਲੀਦਾਨ ਨਾ ਦਿੱਤਾ ਹੁੰਦਾ ਤਾਂ ਨਾ ਹਿੰਦੂ ਹੁੰਦਾ ਨਾ ਹੀ ਹਿੰਦੁਸਤਾਨ ਹੁੰਦਾ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਦੱਸੇ ਰਸਤੇ ’ਤੇ ਚੱਲਦੇ ਹੋਏ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਉਣਾ ਚਾਹੀਦਾ ਹੈ।

ਕੈਬਨਿਟ ਮੰਤਰੀ ਅਤੇ ਆਪ ਵਿਧਾਇਕ ਅਮਨ ਅਰੋੜਾ ਨੇ ਅਸ਼ਵਨੀ ਸ਼ਰਮਾ ਦੇ ਬੋਲਣ ਮਗਰੋਂ ਕਿਹਾ ਕਿ ਉਹ ਇਹ ਵੀ ਦੱਸ ਦੇਣ ਕਿ ਸਾਹਿਬਜ਼ਾਦਿਆਂ ਦੀ ਸ਼ਾਹਦਤ ਨੂੰ ਲੈ ਕੇ ਬਾਲ ਦਿਵਸ ਵਜੋਂ ਮਨਾਉਣ ਦੀ ਸਲਾਹ ਕਿਸ ਨੇ ਦਿੱਤੀ ਸੀ, ਇਸ ’ਤੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਦੇ ਦਿਨ ਮੈਂ ਸਦਨ ’ਚ ਕਿਸੇ ਵੀ ਤਰ੍ਹਾਂ ਦੇ ਸਿਆਸੀ ਸਵਾਲ ਪਾਸੇ ਨਹੀਂ ਜਾਵਾਂਗਾ, ਸਿਰਫ਼ ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਂਟ ਕਰਦਾ ਹਾਂ। ਸੋਸ਼ਲ ਮੀਡੀਆ 'ਤੇ ਸਭ ਕੁਝ ਮੌਜੂਦ ਹੈ, ਅਮਨ ਅਰੋੜਾ ਨੇ ਵੀ ਇਹ ਜ਼ਰੂਰ ਦੇਖਿਆ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ