JALANDHAR WEATHER

ਮੈਂ ਸਾਰੀਆਂ ਸ਼ਹਾਦਤਾਂ ਨੂੰ ਕਰਦਾ ਹਾਂ ਨਮਨ- ਮੁੱਖ ਮੰਤਰੀ ਮਾਨ

ਚੰਡੀਗੜ੍ਹ ,30 ਦਸੰਬਰ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਇਹ ਕੁਰਬਾਨੀ ਇੰਨੀ ਲਾਸਾਨੀ ਹੈ ਕਿ ਇਸ ਦੀ ਕਿਤੇ ਮਿਸਾਲ ਨਹੀਂ ਮਿਲਦੀ, ਉਮਰਾਂ ਇੰਨੀਆਂ ਛੋਟੀਆਂ ਸੀ ਕੇ ਜਦੋਂ ਅਸੀਂ ਆਪਣੇ ਬੱਚਿਆਂ ਨਾਲ ਮਿਲਾਨ ਕਰੀਏ ਤਾਂ ਇਸ ਪੋਹ ਦੇ ਮਹੀਨੇ ਦਿੱਤੀ ਸ਼ਹਾਦਤ ਬਾਰੇ ਕੁਝ ਵੀ ਬਿਆਨ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ, ਮਾਤਾ ਗੁਜਰੀ ਜੀ, ਸਾਹਿਬਜ਼ਾਦਿਆਂ ਅਤੇ ਹੋਰ ਸਿੰਘਾਂ ਦੀਆਂ ਸ਼ਹਾਦਤਾਂ ਨੂੰ ਸਾਰੀ ਦੁਨੀਆ ਅੱਜ ਨਮਨ ਕਰ ਰਹੀ ਹੈ ਅਤੇ ਸਰਕਾਰ ਵਲੋਂ ਫਤਿਹਗੜ੍ਹ ਸਾਹਿਬ ਵਿਖੇ ਅਜਿਹੇ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਗਈ ‌ਕਿ ਇਸ ਸ਼ਹਾਦਤ ਨੂੰ ਨਮਨ ਕਰਨ ਆਉਣ ਵਾਲੀ ਸੰਗਤ ਨੂੰ ਕੋਈ ਮੁਸ਼ਕਿਲ ਪ੍ਰੇਸ਼ਾਨੀ ਨਾ ਆਵੇ। ਉਨਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਲਾਸਾਨੀ ਸ਼ਹਾਦਤ ਨਾਲ ਬਾਲੀ ਜੋਤ ਨੂੰ ਜਲਾ ਕੇ ਰੱਖਿਆ ਜਾਵੇ। ਉਨਾਂ ਕਿਹਾ ਕਿ ਇਸ ਹਫ਼ਤੇ ਦੌਰਾਨ, ਇਸ ਤੋਂ ਪਹਿਲਾਂ ਅਤੇ ਇਸ ਤੋਂ ਬਾਅਦ ਹੋਈਆਂ ਸ਼ਹਾਦਤਾਂ ਨੂੰ ਨਮਨ ਕਰਦਾ ਹਾਂ। ਉਨ੍ਹਾਂ ਕਿਹਾ ਕਿ ਜ਼ਰੂਰੀ ਹੈ ਕਿ ਇਨ੍ਹਾਂ ਸ਼ਹਾਦਤਾਂ ਬਾਰੇ ਪੜ੍ਹਾਇਆ ਜਾਵੇ, ਦੱਸਿਆ ਜਾਵੇ ਅਤੇ ਅਗਲੀ ਪੀੜ੍ਹੀ ਨੂੰ ਜਾਣੂੰ ਕਰਵਾਇਆ ਜਾਵੇ, ਇਹ ਸਾਡਾ ਸਭ ਦਾ ਫ਼ਰਜ਼ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ