ਫ਼ਾਜ਼ਿਲਕਾ ਤੋਂ ਆ ਰਹੀ ਸਰਕਾਰੀ ਬੱਸ ਪਸ਼ੂ ਨੂੰ ਬਚਾਉਂਦੇ ਪਲਟੀ , 3 ਜ਼ਖ਼ਮੀ
ਗੁਰੂ ਹਰ ਸਹਾਏ , 31 ਦਸੰਬਰ (ਕਪਿਲ ਕੰਧਾਰੀ) - ਫ਼ਾਜ਼ਿਲਕਾ ਤੋਂ ਫ਼ਿਰੋਜ਼ਪੁਰ ਵੱਲ ਜਾ ਰਹੀ ਇਕ ਸਰਕਾਰੀ ਬੱਸ ਅੱਜ ਪਿੰਡ ਪਿੰਡੀ ਦੇ ਕੋਲ ਇਕ ਅਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਪਲਟ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਡਰਾਈਵਰ ਵਲੋਂ ਅਵਾਰਾ ਪਸ਼ੂ ਨੂੰ ਬਚਾਉਣ ਦੇ ਚੱਕਰ ਵਿਚ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬਸ ਇਕ ਸਾਈਡ 'ਤੇ ਜਾ ਕੇ ਪਲਟ ਗਈ। ਇਸ ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ 'ਤੇ ਲੋਕ ਇਕੱਠੇ ਹੋ ਗਏ ਜਿਨ੍ਹਾਂ ਵਲੋਂ ਤੁਰੰਤ ਸੜਕ ਸੁਰੱਖਿਆ ਫੋਰਸ ਦੀ ਟੀਮ ਨੂੰ ਸੂਚਿਤ ਕੀਤਾ ਗਿਆ। ਮੌਕੇ 'ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਵਲੋਂ ਬੱਸ ਵਿਚੋਂ ਸਾਰੀਆਂ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ। ਇਸ ਮੌਕੇ 'ਤੇ 2 ਸਵਾਰੀਆਂ ਅਤੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਮੌਕੇ ਇਕ ਰਾਹਗੀਰ ਨੇ ਦੱਸਿਆ ਕਿ ਹਰ ਸਮੇਂ ਸੜਕ 'ਤੇ 30 ਤੋਂ 35 ਅਵਾਰਾ ਪਸ਼ੂ ਘੁੰਮਦੇ ਰਹਿੰਦੇ ਹਨ ਜੋ ਕਿ ਸੜਕ ਹਾਦਸੇ ਦਾ ਕਾਰਨ ਬਣਦੇ ਹਨ।
;
;
;
;
;
;
;
;
;