ਗਣਤੰਤਰ ਦਿਵਸ ਸਮਾਗਮ ਦੌਰਾਨ ਰਾਜਪਾਲ ਪਟਿਆਲਾ ਅਤੇ ਮੁੱਖ ਮੰਤਰੀ ਹੁਸ਼ਿਆਰਪੁਰ ਵਿਖੇ ਲਹਿਰਾਉਣਗੇ ਕੌਮੀ ਝੰਡਾ
ਬੁਢਲਾਡਾ, 2 ਜਨਵਰੀ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ 26 ਜਨਵਰੀ ਨੂੰ ਵੱਖ-ਵੱਖ ਜ਼ਿਲ੍ਹਿਆਂ 'ਚ ਹੋਣ ਵਾਲੇ ਗਣਤੰਤਰ ਦਿਵਸ ਸਮਾਗਮਾਂ ਮੌਕੇ ਝੰਡਾ ਲਹਿਰਾਉਣ ਸੰਬੰਧੀ ਜਾਰੀ ਕੀਤੇ ਪ੍ਰੋਗਰਾਮ ਤਹਿਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਰਾਜ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ ਜਦਕਿ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ , ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸੰਗਰੂਰ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਬਰਨਾਲਾ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਸੇ ਤਰ੍ਹਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਠਿੰਡਾ, ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਪਠਾਨਕੋਟ , ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾਕਟਰ ਬਲਜੀਤ ਕੌਰ ਫ਼ਿਰੋਜ਼ਪੁਰ , ਉਦਯੋਗ ,ਵਣਜ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਸੰਜੀਵ ਅਰੋੜਾ ਫ਼ਰੀਦਕੋਟ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਵੀਰ ਸਿੰਘ ਸ਼ਹੀਦ ਭਗਤ ਸਿੰਘ ਨਗਰ, ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਅੰਮ੍ਰਿਤਸਰ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਮਲੇਰਕੋਟਲਾ, ਟਰਾਂਸਪੋਰਟ ਅਤੇ ਜੇਲ੍ਹ ਵਿਭਾਗ ਮੰਤਰੀ ਲਾਲਜੀਤ ਸਿੰਘ ਭੁੱਲਰ ਸ੍ਰੀ ਮੁਕਤਸਰ ਸਾਹਿਬ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਫ਼ਾਜ਼ਿਲਕਾ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਲੁਧਿਆਣਾ , ਜਲ ਸਰੋਤ ਅਤੇ ਭੂਮੀ ਵਿਕਾਸ ਮੰਤਰੀ ਬਰਿੰਦਰ ਕੁਮਾਰ ਗੋਇਲ ਜਲੰਧਰ, ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਰੂਪਨਗਰ, ਸਥਾਨਕ ਸਰਕਾਰਾਂ ਤੇ ਸੰਸਦੀ ਰਾਜ ਮਾਮਲੇ ਮੰਤਰੀ ਡਾਕਟਰ ਰਵਜੋਤ ਸਿੰਘ ਮਾਨਸਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤਰਨ ਤਾਰਨ ਅਤੇ ਰੱਖਿਆਂ ਸੇਵਾਵਾਂ ਤੇ ਭਲਾਈ ਮੰਤਰੀ ਮਹਿੰਦਰ ਭਗਤ ਵਲੋਂ ਐਸ.ਏ.ਐਸ. ਨਗਰ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ।
;
;
;
;
;
;
;
;