JALANDHAR WEATHER

ਫੋਰੈਂਸਿਕ ਲੈਬਾਂ ਦਾ ਨੈੱਟਵਰਕ ਸਥਾਪਤ ਕਰਨ ਲਈ ਕੇਂਦਰ ਸਰਕਾਰ ਬਣਾ ਰਹੀ ਹੈ30,000 ਕਰੋੜ ਰੁਪਏ ਦੇ ਨਿਵੇਸ਼ ਦੀ ਯੋਜਨਾ

ਨਵੀਂ ਦਿੱਲੀ, 3 ਜਨਵਰੀ - ਕੇਂਦਰ ਸਰਕਾਰ ਨੇ ਅਗਲੇ ਪੰਜ ਸਾਲਾਂ ਵਿਚ ਦੇਸ਼ ਭਰ ਵਿਚ ਫੋਰੈਂਸਿਕ ਲੈਬਾਂ ਦਾ ਨੈੱਟਵਰਕ ਸਥਾਪਤ ਕਰਨ ਲਈ 30,000 ਕਰੋੜ ਰੁਪਏ ਦਾ ਨਿਵੇਸ਼ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ 2029 ਤੱਕ ਹਰੇਕ ਰਾਜ ਵਿਚ ਇਕ ਫੋਰੈਂਸਿਕ ਯੂਨੀਵਰਸਿਟੀ ਜਾਂ ਇਕ ਕੇਂਦਰੀ ਫੋਰੈਂਸਿਕ ਲੈਬ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਸ਼੍ਰੀ ਵਿਜੇ ਪੁਰਮ ਵਿਖੇ ਗ੍ਰਹਿ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਇਹ ਐਲਾਨ ਕੀਤੇ।ਮੀਟਿੰਗ ਦਾ ਵਿਸ਼ਾ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ (ਸੀਐਫਐਸਐਲ) ਅਤੇ ਰਾਸ਼ਟਰੀ ਫੋਰੈਂਸਿਕ ਸਾਇੰਸਜ਼ ਯੂਨੀਵਰਸਿਟੀ (ਐਨਐਫਐਸਯੂ) ਸੀ। ਮੀਟਿੰਗ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ, ਬੰਦੀ ਸੰਜੇ ਕੁਮਾਰ, ਸੰਸਦੀ ਸਲਾਹਕਾਰ ਕਮੇਟੀ ਦੇ ਮੈਂਬਰ, ਕੇਂਦਰੀ ਗ੍ਰਹਿ ਸਕੱਤਰ, ਐਨਐਫਐਸਯੂ ਦੇ ਵਾਈਸ ਚਾਂਸਲਰ, ਪੁਲਿਸ ਖੋਜ ਅਤੇ ਵਿਕਾਸ ਬਿਊਰੋ ਦੇ ਡਾਇਰੈਕਟਰ ਜਨਰਲ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਗ੍ਰਹਿ ਮੰਤਰੀ ਨੇ ਕਿਹਾ ਕਿ "ਭਾਰਤ ਸਰਕਾਰ ਅਤੇ ਰਾਜ ਸਰਕਾਰਾਂ ਦੇਸ਼ ਭਰ ਵਿਚ ਫੋਰੈਂਸਿਕ ਲੈਬਾਰਟਰੀਆਂ ਦਾ ਨੈੱਟਵਰਕ ਬਣਾਉਣ ਲਈ ਅਗਲੇ ਪੰਜ ਸਾਲਾਂ ਵਿਚ 30 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਹੀਆਂ ਹਨ।" "ਇਸ ਦੇ ਨਾਲ ਹੀ, ਦੇਸ਼ ਵਿਆਪੀ ਮਿਆਰਾਂ ਦੀ ਘਾਟ ਨੂੰ ਦੂਰ ਕਰਨ ਲਈ ਇਕ ਵਿਗਿਆਨਕ ਵਿਧੀ ਸਥਾਪਤ ਕੀਤੀ ਗਈ ਹੈ,।ਉਨ੍ਹਾਂ ਕਿਹਾ ਕਿ ਸਭ ਤੋਂ ਵਧੀਆ ਅਭਿਆਸਾਂ ਅਤੇ ਕਮੀਆਂ ਨੂੰ ਸਾਂਝਾ ਕਰਕੇ, ਇਕ ਦੇਸ਼ ਵਿਆਪੀ ਮਿਆਰ ਨਿਰਧਾਰਤ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ