JALANDHAR WEATHER

ਸ੍ਰੀ ਦਰਬਾਰ ਸਾਹਿਬ ਪੁੱਜੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌੰਦ, ਦੇਣਗੇ ਸਪੱਸ਼ਟੀਕਰਨ

ਅੰਮ੍ਰਿਤਸਰ, 5 ਜਨਵਰੀ (ਜਸਵੰਤ ਸਿੰਘ ਜੱਸ)- ਪੰਜਾਬ ਸਰਕਾਰ ਦੇ ਕੈਬ‌ਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌੰਦ ਅੱਜ ਆਪਣਾ ਸਪੱਸ਼ਟੀਕਰਨ ਦੇਣ ਲਈ ਅੰਮ੍ਰਿਤਸਰ ਦੇ ਹੈਰੀਟੇਜ ਸਟਰੀਟ ਵਿਖੇ ਪਹੁੰਚੇ। ਪੰਜ ਸਿੰਘ ਸਾਹਿਬਾਨ ਦੇ ਵਲੋਂ ਉਨ੍ਹਾਂ ਨੂੰ ਸਪੱਸ਼ਟੀਕਰਨ ਦੇਣ ਸ੍ਰੀ ਅਕਾਲ ਤਖਤ ਸਾਹਿਬ ਸਕੱਤਰ ਵਿਖੇ ਬੁਲਾਇਆ ਗਿਆ ਹੈ, ਜਿਥੇ ਉਹ ਆਪਣਾ ਪੱਖ ਰੱਖਣਗੇ। ਦੱਸ ਦੇਈਏ ਕਿ ਮਾਮਲਾ ਭਾਈ ਜੈਤਾ ਜੀ ਮੈਮੋਰੀਅਲ ਦੀਆਂ ਤਸਵੀਰਾਂ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਜੇ ਜਾਣੇ-ਅਣਜਾਣੇ ਮੇਰੇ ਪਾਸੋਂ ਕੋਈ ਗਲਤੀ ਹੋਈ ਹੈ ਤਾਂ ਮੈਂ ਸਿਰ ਝੁਕਾ ਦੇ ਮੁਆਫ਼ੀ ਮੰਗਾਂਗਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਹੋਈ ਗਲਤੀ ਲਈ ਉਹ 100 ਵਾਰ ਸਿਰ ਝੁਕਾ ਕੇ ਮੁਆਫ਼ੀ ਮੰਗਦੇ ਹਨ।

ਇਸੇ ਦੌਰਾਨ ਜਥੇਦਾਰ ਗੜਗਜ ਵਲੋਂ ਚੀਫ਼ ਖਾਲਸਾ ਦੀਵਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੂੰ ਵੀ ਆਪਣੇ ਸਪੱਸ਼ਟੀਕਰਨ ਦੇਣ ਲਈ ਅੱਜ ਅਕਾਲ ਤਖਤ ਸਕੱਤਰੇਤ ਵਿਖੇ ਸੱਦਿਆ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ