JALANDHAR WEATHER

ਮਾਘੀ ਕਾਨਫਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦੀ ਮਲੋਟ ਵਿਚ ਅਕਾਲੀ ਵਰਕਰਾਂ ਨਾਲ ਮੀਟਿੰਗ

ਮਲੋਟ, 5 ਜਨਵਰੀ (ਪਾਟਿਲ)- 40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੀ ਮਾਘੀ ਕਾਨਫਰੰਸ ਦੇ ਸੰਬੰਧ ਵਿਚ ਅੱਜ ਮਲੋਟ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਗੁਰਦੁਆਰਾ ਸਿੰਘ ਸਭਾ ਮਲੋਟ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਿਛਲੇ 4 ਸਾਲਾਂ ਵਿਚ ਪੰਜਾਬ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਦਰਦ ਨੂੰ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਸਮਝ ਸਕਦਾ ਹੈ ਕਿਉਂਕਿ ਇਹ ਇਕ ਖੇਤਰੀ ਅਤੇ ਮਾਂ ਪਾਰਟੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਅਤੇ ਭਾਜਪਾ ਵਰਗੀਆਂ ਰਾਸ਼ਟਰੀ ਪਾਰਟੀਆਂ ਸਿਰਫ਼ ਰਾਜ ਕਰਨ ਲਈ ਆਉਂਦੀਆਂ ਹਨ। ਸੁਖਬੀਰ ਬਾਦਲ ਨੇ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੀ ਮਾਘੀ ਕਾਨਫਰੰਸ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਪੰਜਾਬ ਨੂੰ ਲੁਟੇਰਿਆਂ ਤੋਂ ਬਚਾਉਣ ਦੀ ਲੜਾਈ ਹੈ। ਉਨ੍ਹਾਂ ਵਰਕਰਾਂ ਨੂੰ ਰੈਲੀ ਲਈ ਸਮਰਪਿਤ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਵੀ ਸੰਬੋਧਨ ਕਰਦਿਆਂ ਮਾਘੀ ਕਾਨਫਰੰਸ ਵਿਚ ਵੱਡੀ ਸ਼ਮੂਲੀਅਤ ਦੀ ਅਪੀਲ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ