ਐਲ.ਪੀ.ਯੂ.ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਦੂਜਾ ਪੜਾਅ ਸ਼ੁਰੂ
ਜਲੰਧਰ, 7 ਜਨਵਰੀ - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕੀਤਾ ਗਿਆ। ਇਸ ਦਾ ਉਦਘਾਟਨ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਵੀ ਪਹੁੰਚੇ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਲਗਾਤਾਰ ਮੁਹਿੰਮ ਚਲਾ ਰਹੀ ਹੈ।
ਪਹਿਲੇ ਪੜਾਅ ਦੀ ਸਫਲਤਾ ਤੋਂ ਬਾਅਦ ਦੂਜਾ ਪੜਾਅ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ ਵਿਚ ਨਸ਼ਾ ਛੁਡਾਊ ਨੂੰ ਲੈ ਕੇ ਇਕ ਵੱਡੀ ਅਤੇ ਸਕਾਰਾਤਮਕ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਜਿਹੜੇ ਲੋਕ ਕਦੇ ਨਸ਼ਿਆਂ ਦੀ ਲਪੇਟ ਵਿਚ ਸਨ, ਅੱਜ ਇਲਾਜ ਤੋਂ ਬਾਅਦ, ਉਨ੍ਹਾਂ ਨੇ ਨਸ਼ਾ ਪੂਰੀ ਤਰ੍ਹਾਂ ਛੱਡ ਦਿੱਤਾ ਹੈ। ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਕਾਰਨ ਹਜ਼ਾਰਾਂ ਨੌਜਵਾਨਾਂ ਦੀ ਜ਼ਿੰਦਗੀ ਬਦਲ ਰਹੀ ਹੈ।
;
;
;
;
;
;
;